Wednesday, September 28, 2022

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮਦਿਨ ਅੱਜ ਪੂਰੇ ਦੇਸ਼ ਦੇ ਵਿੱਚ ਮਨਾਇਆ ਗਿਆ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮਦਿਨ ਅੱਜ ਪੂਰੇ ਦੇਸ਼ ਦੇ ਵਿੱਚ  ਮਨਾਇਆ ਜਾ ਰਿਹਾ ਹੈ ਇਸੇ ਲੜੀ ਦੇ ਤਹਿਤ ਜ਼ੀਰਾ ਦੇ ਸੁਨੇਹੇ ਰੋਡ ਤੇ ਸਥਿਤ ਸਰਕਾਰੀ ਕਾਲਜ ਵਿਖੇ ਵੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਤ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਭਗਤ ਸਿੰਘ, ਰਾਜਗੁਰੂ , ਸੁਖਦੇਵ , ਚੰਦਰਸ਼ੇਖਰ ਆਜ਼ਾਦ ਵਰਗੇ ਦੇਸ਼ ਦੀ ਕੁਰਬਾਨੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਆਪਣੀਆਂ ਕਵਿਤਾਵਾਂ ਸਿਰਲੇਖ ਦੇ ਜ਼ਰੀਏ ਚੇਤੇ ਕੀਤਾ ਗਿਆ । ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਸਵੇਰੇ ਇਕ ਸਾਈਕਲ ਰੈਲੀ ਕੱਢੀ ਗਈ  ਅਤੇ ਉਸ ਤੋਂ ਬਾਅਦ ਕਾਲਜ ਦੇ ਹਾਲ ਵਿਚ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰੋ ਪਵਿੱਤਰ ਸਿੰਘ ਨੇ ਦੱਸਿਆ ਕਿ ਸਾਡੇ ਕਾਲਜ ਵਿੱਚ ਅੱਜ   ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ  ਦਾ ਜਨਮਦਿਨ ਮਨਾਇਆ ਗਿਆ ਜਿਸ ਦੇ ਚਲਦਿਆਂ ਸਾਈਕਲ ਰੈਲੀ ਕੱਢੀ ਗਈ ਉਪਰੰਤ  ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦਾ ਮਕਸਦ ਨੌਜਵਾਨ ਪੀਡ਼੍ਹੀ ਨੂੰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ਨਾਲ ਜੋੜਨਾ ਸੀ  ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ਦੇ ਉੱਪਰ ਪਹਿਰਾ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣਾ ਪੂਰਾ ਧਿਆਨ ਪੜ੍ਹਾਈ ਦੇ ਵਿੱਚ ਲਗਾ ਕੇ ਆਪਣਾ ਆਪਣੇ ਪਰਿਵਾਰ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ । 


No comments:

Post a Comment

Popular News