- ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,09,61,735 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ-ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 18,660 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ- ਖੇਤੀਬਾੜੀ ਮੰਤਰੀ ਨੇ ਅਨਾਜ ਮੰਡੀ ਸਲੇਮ ਟਾਬਰੀ (ਨੇੜੇ ਜਲੰਧਰ ਬਾਈਪਾਸ) ਲੁਧਿਆਣਾ ਅਤੇ ਸਮਰਾਲਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਲਿਆ ਜਾਇਜ਼ਾ
ਸਮਰਾਲਾ (ਲੁਧਿਆਣਾ), 31 ਅਕਤੂਬਰ (Sanjeev Kumar Sharma) ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,09,61,735 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 18,660 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਲੇਮ ਟਾਬਰੀ (ਨੇੜੇ ਜਲੰਧਰ ਬਾਈਪਾਸ) ਲੁਧਿਆਣਾ ਅਤੇ ਸਮਰਾਲਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਲੁਧਿਆਣਾ (ਪੂਰਬੀ) ਸ੍ਰੀ ਦਲਜੀਤ ਸਿੰਘ ਗਰੇਵਾਲ, ਵਿਧਾਇਕ ਲੁਧਿਆਣਾ (ਉੱਤਰੀ) ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸਾਹਨੇਵਾਲ ਸ੍ਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਪਾਇਲ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਸ ਵੀ ਸ਼ਾਮਲ ਸਨ।
ਸ੍ਰੀ ਧਾਲੀਵਾਲ ਨੂੰ ਪਾਰਲੀ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਲ ਦਿੰਦਿਆ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਜਾਲਣ ਦੇ ਮਾਮਲੇ ਘੱਟ ਆਏ ਹਨ। ਉਹਨਾਂ ਕਿਹਾ ਕਿ ਸਰਕਾਰ ਤੇ ਆਰਥਿਕ ਸੰਕਟ ਹੋਣ ਦੇ ਬਾਵਜੂਦ ਵੀ ਅਸੀਂ ਕਿਸਾਨਾਂ ਦੀ ਮੱਦਦ ਲਈ ਹਰ ਸੰਭਵ ਕੋਸਿ਼ਸ਼ ਕਰ ਰਹੇ ਹਾਂ। ਅਸੀਂ ਤਾਂ ਚਾਹੁੰਦੇ ਸੀ ਕਿ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪਰਾਲੀ ਨਾ ਸਾੜਨ ਦਾ ਮੁਆਵਜਾ ਦਿੱਤਾ ਜਾਵੇ ਪਰ ਕੇਂਦਰ ਦੀ ਸਰਕਾਰ ਨਹੀਂ ਮੰਨੀ। ਉਹਨਾਂ ਕਿਹਾ ਕਿ ਅਗਲੇ ਸਾਲ ਤੱਕ ਪਰਾਲੀ ਦੀ ਸਮੱਸਿਆ 85 ਪ੍ਰਤੀਸ਼ਤ ਤੱਕ ਠੀਕ ਹੋ ਜਾਵੇਗੀ। ਖੇਤਬਾੜੀ ਮੰਤਰੀ ਦੇ ਸਾਹਮਣੇ ਕਿਸਾਨਾਂ ਨੇ ਡੀ.ਏ.ਪੀ ਦੀ ਖਾਦ ਅਤੇ ਕਣਕ ਦੇ ਅਗੇਤੇ ਬੀਜਾਂ ਦੀ ਸਪਲਾਈ ਵਧਾਉਣ ਦੀ ਮੰਗ ਰੱਖੀ ਜਿਸ ਤੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਡੀ.ਏ.ਪੀ ਦੀ ਖਾਦ ਅਤੇ ਕਣਕ ਦੇ ਬੀਜਾਂ ਦੀ ਕੋਈ ਵੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟੇ੍ਰਟ ਸਮਰਾਲਾ ਸ੍ਰੀ ਕੁਲਦੀਪ ਬਾਵਾ, ਮੁੱਖ ਖੇਤੀਬਾੜੀ ਅਫਸਰ ਡਾ. ਅਮਨਜੀਤ ਸਿੰਘ, ਜਿਲਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ, ਜਿਲਾ ਮੰਡੀ ਅਫਸਰ ਲੁਧਿਆਣਾ ਸ੍ਰੀ ਬੀਰ ਇੰਦਰ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।
No comments:
Post a Comment