- ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਵਾਂਗੇ - ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ
- ਮਹਾਨ ਕ੍ਰਾਂਤੀਕਾਰੀ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ, ਮਹਾਨ ਸ਼ਹੀਦ ਦੀ ਯਾਦਗਾਰ ਅਤੇ ਜੱਦੀ ਘਰ ਦਾ ਦੌਰਾ
- ਪਿੰਡ ਦੇ ਮੈਦਾਨਾਂ ਵਿੱਚ ਹੋਣ ਵਾਲੇ 5 ਰੋਜ਼ਾ ਖੇਡ ਮੇਲੇ 'ਚ ਵੀ ਕੀਤੀ ਸ਼ਿਰਕਤ
ਸਰਾਭਾ (ਲੁਧਿਆਣਾ), 14 ਨਵੰਬਰ (Sanjeev Kumar Sharma) - ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ।
ਪਿੰਡ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਨ ਦੀ ਮੰਗ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਲੋੜੀਂਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਅਧਿਕਾਰੀਆਂ ਨੂੰ ਤਜਵੀਜ਼ ਭੇਜਣ ਲਈ ਕਿਹਾ। ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਦੇ ਮੁੱਖ ਚੌਂਕ ਵਿੱਚ ਸਥਿਤ ਉਨ੍ਹਾਂ ਦੀ ਯਾਦਗਾਰ ਅਤੇ ਫਿਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਵਿਖੇ ਜਾ ਕੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਬਾਅਦ ਵਿੱਚ ਉਨ੍ਹਾਂ ਪਿੰਡ ਦੇ ਮੈਦਾਨ ਵਿੱਚ ਚੱਲ ਰਹੇ 5 ਰੋਜ਼ਾ ਖੇਡ ਮੇਲੇ ਦਾ ਵੀ ਦੌਰਾ ਕੀਤਾ। ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
No comments:
Post a Comment