ਲੁਧਿਆਣਾ, 01 ਨਵੰਬਰ (Sanjeev Kumar Sharma) - ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਅੱਗੇ ਵਧਾਉਣ ਲਈ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਵਲੋਂ ਲਾਡੋਵਾਲ ਬਾਈਪਾਸ ਨੇੜੇ ਨਵੀਂ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਲਈ ਪ੍ਰਸਤਾਵਿਤ ਜਗ੍ਹਾ ਦਾ ਨਿਰੀਖਣ ਕੀਤਾ।
ਅਪਨੀਤ ਰਿਆਤ ਵਲੋਂ ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਰਪ੍ਰੀਤ ਕੌਰ ਸੰਧੂ, ਵਧੀਕ ਮੁੱਖ ਪ੍ਰਸ਼ਾਸ਼ਕ ਅਮਰਿੰਦਰ ਸਿੰਘ ਮੱਲ੍ਹੀ, ਅਸਟੇਟ ਅਫ਼ਸਰ ਡਾ. ਬਲਜਿੰਦਰ ਸਿੰਘ ਢਿੱਲੋਂ ਦੇ ਨਾਲ ਲਾਡੋਵਾਲ ਬਾਈਪਾਸ ਨੇੜੇ ਪੈਂਦੇ ਪਿੰਡ ਬੱਗਾ ਕਲਾਂ, ਨੂਰਪੁਰ ਬੇਟ, ਗੜ੍ਹਾ ਅਤੇ ਗੌਂਸਪੁਰ ਦਾ ਦੌਰਾ ਕੀਤਾ ਜਿੱਥੇ ਸੰਭਾਵੀ ਪ੍ਰੋਜੈਕਟ ਲਈ 2000 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦ ਤੋਂ ਜਲਦ ਸੰਭਾਵਿਤ ਰਿਪੋਰਟ ਪੇਸ਼ ਕਰਨ ਤਾਂ ਜੋ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਈਟ ਚੋਣ ਕਮੇਟੀ ਦੀਆਂ ਮੀਟਿੰਗਾਂ ਪਹਿਲਾਂ ਹੀ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਰਬਨ ਅਸਟੇਟ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਅਰਬਨ ਅਸਟੇਟ ਦਾ ਵਿਕਾਸ ਜਿੱਥੇ ਯੋਜਨਾਬੱਧ ਸ਼ਹਿਰੀਕਰਨ ਨੂੰ ਅੱਗੇ ਵਧਾਏਗਾ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਨੂੰ ਵੀ ਠੱਲ੍ਹ ਪਵੇਗੀ।
No comments:
Post a Comment