Wednesday, November 2, 2022

ਪਿੰਡੀ ਬੈਗਜ਼ ਦੇ ਮਾਲਕ ਨੇ ਕੀਤਾ ਪੁਲੀਸ ਤੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ, ਆਰਥਿਕ ਤੇ ਮਾਨਸਿਕ ਤੌਰ ਤੇ ਪ੍ਰੇਸ਼ਾਨੀ ਕਾਰਨ ਵਾਲੇ ਸਿਲਵਰ ਓਕ ਦੇ ਮਾਲਕ ਵਿਰੁੱਧ ਕੇਸ ਹੋਇਆ ਦਰਜ


ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਸਿਲਵਰ ਓਕ ਮਾਲ ਦੇ ਪ੍ਰਬੰਧਕਾਂ ਵੱਲੋਂ ਨਾਜਾਇਜ਼  ਧੱਕੇ ਤੋਂ ਪ੍ਰੇਸ਼ਾਨ ਪਿੰਡੀ ਬੈਗਜ਼ ਦੇ ਮਾਲਕ ਤੇਜਿੰਦਰ ਸਿੰਘ ਨੇ ਉਨ੍ਹਾਂ ਦੀ ਮਦਦ ਕਰਨ ਲਈ ਜ਼ਿਲ੍ਹਾ ਪੁਲੀਸ ਤੇ ਪ੍ਰਸ਼ਾਸਨ ਧੰਨਵਾਦ ਕੀਤਾ ਹੈ। ਜਿਨ੍ਹਾਂ ਵੱਲੋਂ ਬੀਤੇ ਦਿਨੀਂ   ਇਕ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਗਿਆ ਸੀ ਕਿ ਕਿਸ ਤਰ੍ਹਾਂ ਮਾਲ ਵੱਲੋਂ ਉਨ੍ਹਾਂ ਦੇ ਸ਼ੋਅਰੂਮ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਆਰੋਪੀ ਮਾਲ ਦੇ ਮਾਲਕ ਵਿਰੁੱਧ ਪੁਲਸ ਨੇ ਕੇਸ ਦਰਜ ਕੀਤਾ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਤੇਜਿੰਦਰ ਸਿੰਘ ਅਤੇ ਉਨ੍ਹਾਂ ਦੇ ਵਕੀਲ ਨੇ ਪੁਲਸ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਮਾਲ ਦੇ ਪ੍ਰਬੰਧਕਾਂ ਵੱਲੋਂ ਨਾਜਾਇਜ਼ ਤੌਰ ਤੇ ਧੱਕੇਸ਼ਾਹੀ ਕੀਤੀ ਜਾ ਰਹੀ ਸੀ ਜਿਸ ਨਾਲ ਉਨ੍ਹਾਂ ਦੇ ਬਿਜ਼ਨਸ ਅਤੇ ਅਕਸ ਤੇ ਬੁਰਾ ਅਸਰ ਪੈ ਰਿਹਾ ਸੀ।


ਮਜਬੂਰਨ ਉਨ੍ਹਾਂ ਨੂੰ ਮੀਡੀਆ ਦੀ ਮਦਦ ਲੈਣੀ ਪਈ ਅਤੇ ਹੁਣ ਪੁਲੀਸ ਨੇ ਆਰੋਪੀ ਸਿਲਵਰ ਓਕ ਮਾਲ ਦੇ ਮਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਉਹ ਫਰਾਰ ਹੈ। ਲੇਕਿਨ ਇਸ ਦੌਰਾਨ ਉਨ੍ਹਾਂ ਨੂੰ ਆਰਥਿਕ ਅਤੇ ਮਾਨਸਿਕ ਤੌਰ ਤੇ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਉਹ ਅਦਾਲਤ ਦਾ ਰੁਖ਼ ਅਖਤਿਆਰ ਕਰ ਰਹੇ ਹਨ।

No comments:

Post a Comment

Popular News