ਲੁਧਿਆਣਾ, 24 ਨਵੰਬਰ (Sanjeev Kumar Sharma) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰ
ਪਾਲ ਕੌਰ ਛੀਨਾ ਵਲੋਂ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਨਾਲ ਵਿਸੇ਼ਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਉਚੇਚੇ ਕਦਮ ਚੁੱਕਣ ਦੀ ਅਪੀਲ ਵੀ ਕੀਤੀ। ਵਿਧਾਇਕਾ ਛੀਨਾ ਵਲੋਂ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਲੁਧਿਆਣਾ ਵਿੱਚ ਵੱਧ ਰਹੇ ਅਪਰਾਧ ਅਤੇ ਟ੍ਰੈਫਿਕ ਦੀ ਸਮੱਸਿਆ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਅਮਨ-ਕਾਨੂੰਨ ਨੂੰ ਸੁਧਾਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਵੀ.ਆਈ.ਪੀ ਕਲਚਰ ਪ੍ਰਮੋਟ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਥਾਣਿਆਂ ਵਿੱਚ ਵੀ ਆਮ ਨਾਗਰਿਕਾਂ ਦੀ ਸੁਣਵਾਈ ਪਹਿਲ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। ਵਿਧਾਇਕ ਛੀਨਾ ਨੇ ਵੀ ਲੁਧਿਆਣਾ ਵਾਸੀਆਂ ਨੂੰ ਗੁੰਡਾਗਰਦੀ ਦੇ ਖਾਤਮੇ ਲਈ ਲੁਧਿਆਣਾ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਡੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਬਹੁਤ ਹੀ ਇਮਾਨਦਾਰ ਵਿਅਕਤੀ ਹਨ, ਜੇਕਰ ਕਿਸੇ ਨੂੰ ਪੁਲਿਸ ਦੀ ਮਦਦ ਦੀ ਲੋੜ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਦਫਤਰ ਵਿਖੇ ਮਿਲ ਸਕਦੇ ਹਨ।ਵਿਧਾਇਕਾ ਛੀਨਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ |
Subscribe to:
Post Comments (Atom)
No comments:
Post a Comment