Friday, December 16, 2022

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ ਸਮਾਗਮ ਲੁਧਿਆਣਾ `ਚ 23 ਦਸੰਬਰ ਨੂੰ ਹੋਵੇਗਾ ਆਯੋਜਿਤ : ਡਾ. ਪੂਨਮਪ੍ਰੀਤ ਕੌਰ

 - ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰਵਾਸੀ ਭਾਰਤੀਆਂ ਨੂੰ ਰਜਿਸਟ੍ਰੇਸ਼ਨ ਲਈ https://eservices.punjab.gov.in ਪੋਰਟਲ ਦੀ ਵਰਤੋਂ ਕਰਨ ਦੀ ਅਪੀਲ
- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰੋਗਰਾਮ ਦੌਰਾਨ ਪਰਵਾਸੀ ਪੰਜਾਬੀ ਭਰਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮਸਲਿਆਂ ਨੂੰ ਕਰਨਗੇ ਹੱਲ
- ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਰਹਿਣਗੇ ਮੌਜੂਦ

ਲੁਧਿਆਣਾ, 16 ਦਸੰਬਰ - ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ 23 ਦਸੰਬਰ ਨੂੰ 4 ਜਿ਼ਲ੍ਹੇ ਲੁਧਿਆਣਾ, ਮਲੇਰਕੋਟਲਾਂ, ਸੰਗਰੂਰ ਅਤੇ ਬਰਨਾਲਾ ਦੇ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ ਸਮਾਗਮ ਆਯੋਜਿਤ ਕਰਕੇ ਐਨ.ਆਰ.ਆਈਜ਼ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਭਾਗ ਲੈਣ ਵਾਲੇ ਐਨ.ਆਰ. ਆਈ https://eservices.punjab.gov.in ਪੋਰਟਲ ਦੀ ਵਰਤੋਂ ਕਰਕੇ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਡਾ. ਪੂਨਮਪ੍ਰੀਤ ਕੌਰ ਵੱਲੋਂ ਆਪਣੇ ਦਫ਼ਤਰ ਵਿਖੇ ਉਕਤ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। ਮੁੱਖ ਮੰਤਰੀ ਦੇ ਫੀਲਡ ਅਫ਼ਸਰ ਡਾ. ਪੂਨਮਪ੍ਰੀਤ ਕੌਰ ਨੇ ਕਿਹਾ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ `ਤੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਣ ਕੇ ਹੱਲ ਕਰਨਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਅਤੇ ਹੋਰ ਸੀਨੀਅਰ ਅਧਿਕਾਰੀ ਪ੍ਰਵਾਸੀ ਭਾਰਤੀਆਂ ਵੱਲੋਂ ਦਰਜ ਸ਼ਿਕਾਇਤਾਂ ਦੇ ਮੌਕੇ `ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵੀ ਸਮਾਗਮ ਵਿੱਚ ਹਾਜ਼ਰ 
ਰਹਿਣਗੇ। ਡਾ. ਪੂਨਮਪ੍ਰੀਤ ਕੌਰ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ
ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਉਹ https://eservices.punjab.gov.in ਪੋਰਟਲ ਦੀ ਵਰਤੋਂ ਕਰਕੇ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਸ ਤੋਂ ਇਲਾਵਾ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ 23 ਦਸੰਬਰ ਨੂੰ ਸਮਾਗਮ ਵਾਲੀ ਥਾਂ `ਤੇ ਵੀ ਰਜਿਸਟ੍ਰੇਸ਼ਨ ਕਾਊਂਟਰ ਵੀ ਸਥਾਪਿਤ ਕੀਤੇ ਜਾਣਗੇ ਅਤੇ ਪ੍ਰਵਾਸੀ ਭਾਰਤੀਆਂ ਦੀ ਰਜਿਸਟ੍ਰੇਸ਼ਨ ਸਵੇਰੇ 10 ਵਜੇ ਸੁ਼ਰੂ ਹੋ ਜਾਵੇਗੀ। ਡਾ. ਪੂਨਮਪ੍ਰੀਤ ਕੌਰ ਵੱਲੋਂ ਇਸ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ ਸਮਾਗਮ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਲਈ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਵੀ ਸੌਪੀਆਂ ਗਈਆ।

No comments:

Post a Comment

Popular News