Thursday, December 22, 2022

ਵਾਰਡ ਨੰਬਰ 32 ਅਤੇ 50 'ਚ 6 ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ: ਵਿਧਾਇਕ ਰਜਿੰਦਰਪਾਲ ਕੌਰ ਛੀਨਾ - ਕਿਹਾ ਚੱਲ ਰਹੇ ਵਿਕਾਸ ਕਾਰਜ ਵੀ ਜਲਦ ਕੀਤੇ ਜਾਣਗੇ ਮੁਕੰਮਲ

ਲੁਧਿਆਣਾ, 22 ਦਸੰਬਰ – ਵਿਧਾਨ ਸਭਾ  ਹਲਕਾ ਲੁਧਿਆਦਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ 50 ਦੇ ਢੋਲੇਵਾਲ ਅਧੀਨ ਪੈਂਦੇ ਪ੍ਰਭਾਤ ਨਗਰ ਗਲੀ ਨੰਬਰ 2,3 ਅਤੇ ਵਿਸ਼ਵਕਰਮਾ ਕਲੋਨੀ ਗਲੀ ਨੰਬਰ 12,13,14,15 ਵਿੱਚ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਲਾਕੇ ਦੀਆਂ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਆਵਾਜਾਈ  'ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੀ ਇਸ ਸਮੱਸਿਆ ਨੂੰ ਦੇਖਦੇ ਹੋਏ ਉਕਤ 6 ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਇਹ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ। ਇਸ ਮੌਕੇ ਆਮ ਆਦਮੀ ਪਾਰਟੀ ਆਗੂ ਚੇਤਨ ਥਾਪਰ ਨੇ ਦੱਸਿਆ ਕਿ ਪਹਿਲਾਂ ਦੇ ਲੀਡਰਾਂ ਨੇ ਵਿਕਾਸ ਦੇ ਨਾਂ ਤੇ ਹਲਕੇ ਦਾ ਵਿਨਾਸ਼ ਹੀ ਕੀਤਾ ਪਰ ਹੁਣ ਵਿਧਾਇਕ ਛੀਨਾ ਸਾਫ ਨੀਅਤ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ ਰਹੇ ਹਨ। ਹਲਕਾ ਦੱਖਣੀ ਦੀ ਹਾਲਤ ਸੁਧਾਰਨ ਲਈ ਸਮਾਂ ਜ਼ਰੂਰ ਲੱਗੇਗਾ ਕਿਉਂਕਿ ਹਲਕਾ ਦੱਖਣੀ ਪਿਛਲੇ ਕਈ ਸਾਲਾਂ ਤੋਂ ਪਛੜ ਗਿਆ ਸੀ।  ਉਨ੍ਹਾਂ ਦੱਸਿਆ ਕਿ
ਵਿਧਾਇਕ ਛੀਨਾ ਵਲੋਂ ਵਾਰਡ ਦੇ ਵਾਸੀਆਂ ਨਾਲ ਲਗਾਤਾਰ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।  ਸਮੂਹ ਇਲਾਕਾ ਵਾਸੀ ਮੈਡਮ ਦੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਇਸ ਮੌਕੇ ਤਰੱਕੀ ਲਾਲ, ਸੰਜੀਵ ਕੁਮਾਰ, ਹਰਵਿੰਦਰ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਅਸ਼ਵਨੀ ਸ਼ਰਮਾ, ਅਮਨਪ੍ਰੀਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਸੰਨੀ, ਵਨੀਤ ਸ਼ਰਮਾ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਮਨਦੀਪ, ਸੁਭਾਸ਼ ਕੁਮਾਰ, ਡਾ. ਵਿਜੇ ਕੁਮਾਰ, ਗੋਵਿੰਦ ਕੁਮਾਰ, ਗੁਰਪ੍ਰੀਤ ਸਿੰਘ, ਗੌਰਵ ਗੁਪਤਾ, ਰਾਜੂ ਰਾਜਪੂਤ, ਰਾਜੀਵ ਕੁਮਾਰ, ਰਿਸ਼ੂ ਸ਼ਰਮਾ, ਪ੍ਰਿੰਸ ਸ਼ਰਮਾ, ਜਗਦੇਵ ਧੁੰਨਾ, ਜਤਿੰਦਰ ਛਿੰਦਾ ਅਤੇ ਹੋਰ ਹਾਜ਼ਰ ਸਨ |

No comments:

Post a Comment

Popular News