Saturday, December 10, 2022

ਵਿਧਾਇਕ ਹਰਦੀਪ ਮੁੰਡੀਆਂ ਨੇ ਆਪਣੇ ਨਿਵਾਸ ਸਥਾਨ 'ਤੇ ਖੋਲਿਆ ਨਵਾਂ ਦਫ਼ਤਰ - ਮਾਤਾ ਕਰਤਾਰ ਕੌਰ ਨੇ ਕੀਤਾ ਰਸਮੀ ਉਦਘਾਟਨ

ਸਾਹਨੇਵਾਲ/ਲੁਧਿਆਣਾ, 10 ਦਸੰਬਰ - ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਦਾ ਪਿੰਡ

ਮੁੰਡੀਆਂ ਵਿਖੇ ਨਿਵਾਸ ਸਥਾਨ 'ਤੇ ਸਥਾਤਪਤ ਕੀਤੇ ਗਏ ਨਵੇਂ ਦਫ਼ਤਰ ਦਾ ਉਦਘਾਟਨ ਉਨ੍ਹਾਂ ਦੀ ਮਾਤਾ ਸਰਦਾਰਨੀ ਕਰਤਾਰ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਹਲਕੇ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਿਸ਼ਵਾਸ਼ ਜਤਾਉਂਦਿਆਂ ਹਲਕਾ ਸਾਹਨੇਵਾਲ ਦੀ ਸੀਟ ਉਨ੍ਹਾਂ ਦੀ ਝੋਲੀ ਪਾਈ ਹੈ। ਉਨ੍ਹਾਂ ਕਿਹਾ ਕਿ ''ਹੁਣ ਮੇਰਾ ਫਰਜ਼ ਬਣਦਾ ਹੈ ਕਿ ਮੈਂ ਲੋਕਾਂ ਵਿੱਚ ਰਹਿ ਕੇ ਲੋਕਾਂ ਦੀ ਦਿਨ-ਰਾਤ ਸੇਵਾ ਕਰਾਂ ਜਿਸ ਤਹਿਤ ਮੁੰਡੀਆਂ ਵਿਖੇ ਆਪਣੇ ਘਰ ਦੇ ਨਾਲ ਨਵਾਂ ਦਫ਼ਤਰ ਖੋਲਿਆ ਹੈ ਜਿੱਥੇ ਸਵੇਰੇ-਼ਸਾਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਵੀ ਯਤਨ ਕੀਤੇ ਜਾਣਗੇ''। ਉਨ੍ਹਾਂ ਆਪਣੀ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਨਵੇਂ ਦਫ਼ਤਰ ਦੀ ਸ਼ੁਰੂਆਤ ਮੌਕੇ ਹਲਕੇ ਦੇ ਵਸਨੀਕਾਂ ਨੂੰ ਵਿਸ਼ਵਾਸ਼ ਦੁਆਇਆ ਕਿ
ਉਹ ਕਿਸੇ ਵੇਲੇ ਵੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਹ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਸ਼ੂਗਰ ਮਿੱਲ ਬੁੱਢੇਵਾਲ ਸ. ਜੋਰਾਵਰ ਸਿੰਘ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਵੀ ਮੌਜੂਦ ਸਨ।

No comments:

Post a Comment

Popular News