Saturday, December 31, 2022

ਯੂ਼.ਆਈ.ਡੀ.ਏ.ਆਈ. ਦੇ ਡਿਪਟੀ ਡਾਇਰੈਕਟਰ ਜਨਰਲ ਵਲੋਂ ਆਧਾਰ ਅੱਪਡੇਟ ਦੀ ਸਮੀਖਿਆ, ਨਾਗਰਿਕਾਂ ਨੂੰ ਆਪਣੇ ਦਸਤਾਵੇਜ਼, ਆਧਾਰ ਕਾਰਡ ਵੇਰਵਿਆਂ 'ਚ ਅਪਲੋਡ ਕਰਨ ਦੀ ਵੀ ਕੀਤੀ ਅਪੀਲ

ਲੁਧਿਆਣਾ, 31 ਦਸੰਬਰ - ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂ਼.ਆਈ.ਡੀ.ਏ.ਆਈ.) ਦੇ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਦੀ ਪ੍ਰਧਾਨਗੀ ਹੇਠ, ਯੂ਼.ਆਈ.ਡੀ.ਏ.ਆਈ. ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵਿਖੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਆਧਾਰ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਡਿਪਟੀ ਡਾਇਰੈਕਟਰ ਜਨਰਲ ਵਲੋਂ ਵਸਨੀਕਾਂ ਦੁਆਰਾ ਆਧਾਰ ਵਿੱਚ ਦਸਤਾਵੇਜ਼ਾਂ ਦੇ ਅੱਪਡੇਟ ਦੀ ਸਥਿਤੀ ਦੀ ਸਮੀਖਿਆ ਕੀਤੀ, ਜਿਸ ਵਿੱਚ, ਜਿਨ੍ਹਾਂ ਆਧਾਰ ਧਾਰਕਾਂ ਵਲੋਂ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਅਪਡੇਟ ਨਹੀਂ ਕੀਤਾ, 0-5 ਉਮਰ ਵਰਗ ਦੇ ਬੱਚੇ ਦਾ ਨਾਮਾਂਕਣ ਅਤੇ 5 ਸਾਲ ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਦਾ ਮੈਨਡੇਟਰੀ ਬਾਇਓ-ਮੈਟ੍ਰਿਕ (ਐਮ.ਬੀ.ਯੂ.) ਅੱਪਡੇਟ ਸ਼ਾਮਲ ਹੈ। ਭਾਵਨਾ ਗਰਗ ਵਲੋਂ ਆਧਾਰ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਜਿਨ੍ਹਾਂ 8-10 ਸਾਲ ਪਹਿਲਾਂ ਆਧਾਰ ਕਾਰਡ ਬਣਵਾਇਆ ਹੈ ਉਹ ਆਪਣੇ ਪਛਾਣ ਦੇ ਸਬੂਤ (ਪੀ.ਓ.ਆਈ.) ਅਤੇ ਪਤੇ ਦੇ ਸਬੂਤ (ਪੀ.ਓ.ਏ.) ਵਜੋਂ ਦਸਤਾਵੇਜ਼ਾਂ ਨੂੰ ਅਪਡੇਟ ਕਰਨ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਆਨ-ਲਾਈਨ ਦੇ ਨਾਲ-ਨਾਲ ਆਧਾਰ ਕੇਂਦਰਾਂ 'ਤੇ ਵੀ ਅਪਡੇਟ ਕਰਵਾਇਆ ਜਾ ਸਕਦਾ ਹੈ। ਮੀਟਿੰਗ ਵਿੱਚ, ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ, ਆਧਾਰ ਪ੍ਰਮਾਣਿਕਤਾ ਅਤੇ ਆਧਾਰ ਆਫਲਾਈਨ ਵੈਰੀਫਿਕੇਸ਼ਨ ਸਮੇਤ ਆਧਾਰ ਵੈਰੀਫਿਕੇਸ਼ਨ ਲਈ ਕਿਊ.ਆਰ. ਕੋਡ ਦੀ ਵਰਤੋਂ ਦੇ ਨਾਲ-ਨਾਲ ਆਧਾਰ ਦੀ ਵੱਧਦੀ ਵਰਤੋਂ 'ਤੇ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ
ਅਪੀਲ ਕਰਦਿਆਂ ਕਿਹਾ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਆਪਣਾ ਮੋਬਾਈਲ ਨੰਬਰ ਅਤੇ ਦਸਤਾਵੇਜ਼ ਆਧਾਰ ਕਾਰਡ ਨਾਲ ਅੱਪਡੇਟ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਰੀਬ 12 ਸਾਲ ਪਹਿਲਾਂ ਆਧਾਰ ਨੂੰ ਲਾਂਚ ਕੀਤਾ ਸੀ। ਇਨ੍ਹਾਂ ਸਾਲਾਂ ਵਿੱਚ ਬਹੁਤ ਸਾਰੇ ਨਾਗਰਿਕਾਂ ਨੇ ਆਪਣਾ ਪਤਾ ਬਦਲਿਆ ਹੈ ਅਤੇ ਆਪਣੇ ਆਧਾਰ ਕਾਰਡਾਂ ਨੂੰ ਅੱਪਡੇਟ ਕੀਤਾ ਹੈ ਪਰ ਕੁਝ ਨੇ ਨਹੀਂ ਕੀਤਾ ਹੈ। ਨਾਗਰਿਕ MyAadhaar ਪੋਰਟਲ 'ਤੇ ਆਪਣੇ ਦਸਤਾਵੇਜ਼ਾਂ ਨੂੰ ਆਨਲਾਈਨ ਵੀ ਅਪਲੋਡ ਕਰ ਸਕਦੇ ਹਨ ਜਾਂ ਆਪਣੇ ਸਬੰਧਤ ਖੇਤਰਾਂ ਵਿੱਚ ਆਧਾਰ ਨਾਮਾਂਕਣ ਕੇਂਦਰਾਂ 'ਤੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ।

No comments:

Post a Comment

Popular News