Monday, December 12, 2022

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ, ਹਲਕੇ ਦੀਆਂ ਸੜ੍ਹਕਾਂ ਦੀ ਮੁਰੰਮਤ ਸਬੰਧੀ ਕੀਤੇ ਵਿਚਾਰ ਵਟਾਂਦਰੇ

ਲੁਧਿਆਣਾ, 12 ਦਸੰਬਰ - ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਵਲੋਂ ਬਿਜ਼ਲੀ ਮੰਤਰੀ ਸ.

ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ ਕੀਤੀ ਗਈ ਜਿਸ ਵਿੱਚ ਹਲਕੇ ਦੀਆਂ ਵੱਖ-ਵੱਖ ਸੜ੍ਹਕਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਮੁੰਡੀਆਂ ਨੇ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਗੁਰੂਦੁਆਰਾ ਦੇਗ ਸਰ ਸਾਹਿਬ, ਕਟਾਣਾ ਸਾਹਿਬ ਵਾਲੀ ਸੜ੍ਹਕ ਦਾ ਕੰਮ ਫਰਵਰੀ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਰਾਹੋਂ ਰੋਡ ਅਤੇ ਹੋਰ ਬਾਕੀ ਰਹਿੰਦੀਆਂ ਸੜ੍ਹਕਾਂ ਦਾ ਕੰਮ ਵੀ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ ਅਤੇ ਤੈਅ ਸਮੇਂ ਵਿੱਚ ਮੁਕੰਮਲ ਕਰਕੇ ਲੋਕਾਂ ਦੀ ਆਵਾਜਾਈ ਲਈ ਸਮਰਪਿਤ ਕੀਤਾ ਜਾਵੇਗਾ। ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਮੁੰਡੀਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਲੋਕ ਇਨ੍ਹਾਂ ਖਸਤਾ ਹਾਲਤ ਸੜ੍ਹਕ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਨਾਲ ਜਿੱਥੇ ਵਾਹਨਾਂ ਦੀ ਆਵਾਜਾਈ ਸੁਖਾਵੀਂ ਹੋ ਜਾਵੇਗੀ ਉੱਥੇ ਵਸਨੀਕਾਂ ਨੂੰ ਵੀ ਰਾਹਤ ਮਿਲੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ
ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਉਹ ਹਲਕਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਵਜੋਂ ਬਿਜਲੀ, ਪਾਣੀ, ਸੀਵਰੇਜ਼, ਆਮ ਆਦਮੀ ਕਲੀਨਿਕ, ਰੋਜ਼ਗਾਰ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹਨ।

No comments:

Post a Comment

Popular News