Saturday, January 7, 2023
ਵਿਧਾਇਕ ਸਿੱਧੂ ਵਲੋਂ ਫਰੈਂਡਸ ਪਾਰਕ ਨਵੀਨੀਕਰਣ ਤੋਂ ਬਾਅਦ ਲੋਕਾਂ ਲਈ ਸਮਰਪਿਤ, ਹਲਕਾ ਆਤਮ ਨਗਰ 'ਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ - ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ, 07 ਜਨਵਰੀ - ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਾ-ਭਰਾ ਰੱਖਣ ਅਤੇ ਬੱਚਿਆਂ ਦੇ ਮਨੋਰੰਜਨ ਲਈ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਹਲਕਾ ਆਤਮ ਨਗਰ ਅਧੀਨ ਮਾਡਲ ਟਾਊਨ ਵਾਰਡ ਨੰਬਰ 48 ਵਿਖੇ ਫਰੈਂਡਸ ਪਾਰਕ ਦੇ ਨਵੀਨੀਕਰਣ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ 'ਤੇ ਕਰੀਬ 12 ਲੱਖ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਸਿੱਧੂ ਵਲੋਂ ਨਵੀਨੀਕਰਣ ਤੋਂ ਬਾਅਦ ਪਾਰਕ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਹਲਕਾ ਆਤਮ ਨਗਰ ਵਿੱਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ ਜਿਸਦੇ ਤਹਿਤ ਪਾਰਕਾਂ ਵਿੱਚ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣਾ, ਬਜੁ਼ਰਗਾਂ ਲਈ ਸੇਵੇਰ ਸ਼ਾਮ ਦੀ ਸੈਰ ਕਰਨ ਲਈ ਸਮਰਪਿਤ ਫੁੱਟਪਾਥ ਬਣਾਏ ਜਾਣਗੇ। ਹਲਕੇ ਦੇ ਵਸਨੀਕਾਂ ਵਲੋਂ ਵੀ ਆਪਣੇ ਹਰਮਨ ਪਿਆਰੇ ਵਿਧਾਇਕ ਦਾ ਇਸ ਪਹਿਲਕਦਮੀ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਵਿਧਾਇਕ ਸਿੱਧੂ ਵਲੋਂ ਸ਼ੁਰੂ ਕੀਤੀ ਗਈ ਮੋਬਾਇਲ ਦਫ਼ਤਰ ਵੈਨ ਵੀ ਲੋਕ ਮਸਲਿਆਂ ਦੇ ਨਿਪਟਾਰੇ ਲਈ ਸਾਰਥਕ ਸਿੱਧ ਹੋ ਰਹੀ ਹੈ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ ਸੁੱਥਰਾ ਤੇ ਹਰਿਆ ਭਰਿਆ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਕਈ ਸੁੰਦਰੀਕਰਨ ਪ੍ਰੋਜੈਕਟ ਪਾਈਪ ਲਾਈਨ ਵਿੱਚ ਹਨ।
Subscribe to:
Post Comments (Atom)
No comments:
Post a Comment