ਨਿਯਮਾਂ ਅਨੁਸਾਰ ਹਲਕੇੇਬਿਮਾਰ ਆਵਾਰਾ ਕੁੱਤਿਆਂ ਲਈ ਸ਼ੈਲਟਰ ਸਥਾਪਤ ਕਰਨ ਲਈ ਕੀਤਾ ਵਿਚਾਰ ਵਟਾਂਦਰਾ।
ਲੁਧਿਆਣਾ, 24 ਫਰਵਰੀ : ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਡਾ। ਸ਼ੇਨਾ ਅਗਰਵਾਲ ਨੇ ਸ਼ੁੱਕਰਵਾਰ ਨੂੰ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਪਸ਼ੂ ਜਨਮ ਨਿਯੰਤਰਣ ਕੇਂਦਰ ਦਾ ਨਿਰੀਖਣ ਕੀਤਾ। ਨਗਰ ਨਿਗਮ ਦੇ ਅਧਿਕਾਰੀਆਂ ਅਨੁਸਾਰ ਸ਼ਹਿਰ ਵਿੱਚ ਪਹਿਲਾਂ ਹੀ 80000 ਤੋਂ ਵੱਧ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ ਅਤੇ ਠੇਕੇਦਾਰ ਨੂੰ ਇਸ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੌਰੇ ਦੌਰਾਨ, ਵਿਧਾਇਕ ਗੋਗੀ, ਨਗਰ ਨਿਗਮ ਕਮਿਸ਼ਨਰ ਡਾ। ਅਗਰਵਾਲ ਅਤੇ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ (ਐਸ।ਪੀ।ਸੀ।ਏ) ਦੇ ਮੈਂਬਰਾਂ ਨੇ ਪਸ਼ੂ ਜਨਮ ਨਿਯੰਤਰਣ ਕੇਂਦਰ ਨੇੜੇ ਹਲਕੇੇਬਿਮਾਰ ਕੁੱਤਿਆਂ ਲਈ ਇੱਕ ਸ਼ੈਲਟਰ ਸਥਾਪਤ ਕਰਨ ਬਾਰੇ ਵੀ ਵਿਚਾਰੑਵਟਾਂਦਰਾ ਕੀਤਾ। ਆਵਾਰਾ ਕੁੱਤਿਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਲਈ ਸ਼ੈਲਟਰ ਸਥਾਪਤ ਕਰਨ ਲਈ ਵਿਚਾਰੑਵਟਾਂਦਰਾ ਕੀਤਾ ਜਾ ਰਿਹਾ ਹੈ।
ਐਸ।ਪੀ।ਸੀ।ਏ ਦੇ ਮੈਂਬਰਾਂ ਨੂੰ ਕੁੱਤਿਆਂ ਦਾ ਸ਼ੈਲਟਰ ਸਥਾਪਤ ਕਰਨ ਲਈ ਨਿਯਮਾਂ ਦੀ ਘੋਖ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਸ ਮਾਮਲੇ ਬਾਰੇ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਵੀ ਵਿਚਾਰ ਕਰਨ ਲਈ ਕਿਹਾ ਗਿਆ। ਵਿਧਾਇਕ ਗੋਗੀ ਨੇ ਦੱਸਿਆ ਕਿ ਐਸ।ਪੀ।ਸੀ।ਏ। ਦੇ ਮੈਂਬਰਾਂ ਨੂੰ ਆਵਾਰਾ ਕੁੱਤਿਆਂ ਦੇ ਸ਼ੈਲਟਰ ਸਥਾਪਤ ਕਰਨ ਲਈ ਨਿਯਮਾਂ ਅਨੁਸਾਰ ਪ੍ਰਸਤਾਵ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਨੂੰ ਲੁਧਿਆਣਾ ਪੱਛਮੀ ਹਲਕੇ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਲਿਆ ਜਾਵੇਗਾ। ਇਸ ਨਾਲ ਬਿਮਾਰ ਆਵਾਰਾ ਕੁੱਤਿਆਂ ਦਾ ਸਹੀ ਇਲਾਜ ਵੀ ਯਕੀਨੀ ਹੋਵੇਗਾ। ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਿਚਾਰੑਵਟਾਂਦਰਾ ਕੀਤਾ ਗਿਆ ਕਿ ਪ੍ਰੋਜੈਕਟ ਨੂੰ ਨਿਯਮਾਂ ਅਨੁਸਾਰ ਕਿਵੇ੍ਵ ਸਿਰੇ ਚਾੜ੍ਹਿਆ ਜਾ ਸਕਦਾ ਹੈ। ਨਿਰੀਖਣ ਦੌਰਾਨ ਅਧਿਕਾਰੀਆਂ ਨੇ ਪਸ਼ੂ ਜਨਮ ਨਿਯੰਤਰਣ ਕੇਂਦਰ ਦੇ ਬੁਨਿਆਦੀ ਢਾਂਚੇ ਅਤੇ ਠੇਕੇਦਾਰ ਫਰਮ ਵੱਲੋਂ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਲਈ
ਕੀਤੀ ਜਾ ਰਹੀ ਪ੍ਰਕਿਰਿਆ ਦਾ ਵੀ ਮੁਆਇਨਾ ਕੀਤਾ। ਇਸ ਦੌਰਾਨ ਡਾ। ਅਗਰਵਾਲ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਸਮਾਰਟ ਸਿਟੀ ਮਿਸ਼ਨ ਤਹਿਤ ਪਸ਼ੂ ਜਨਮ ਨਿਯੰਤਰਣ ਕੇਂਦਰ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਗਿਆ ਹੈ, ਤਾਂ ਜੋ ਆਵਾਰਾ ਕੁੱਤਿਆਂ ਦੀ ਨਸਬੰਦੀ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਸੀਨੀਅਰ ਅਧਿਕਾਰੀ ਨਿਯਮਤ ਤੌਰ ਤੇ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਕੇਂਦਰ ਵਿੱਚ ਪਸ਼ੂਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਲਈ ਕਦਮ ਚੁੱਕੇ ਗਏ ਹਨ।
No comments:
Post a Comment