ਚੰਡੀਗਡ਼੍ਹ, 23 ਮਾਰਚ : ਦੇਸ਼ ਵਿੱਚ ਪੱਤਰਕਾਰਤਾ ’ਤੇ ਵੱਧ ਰਹੇ ਹਮਲਿਆਂ ਵਿਰੁੱਧ ਇੰਡੀਅਨ ਜਰਨਲਿਸਟ ਯੂਨੀਅਨ (ਆਈਜੇਯੂ) ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾਡ਼ੇ ਨੂੰ ‘ਪੱਤਰਕਾਰਤਾ ਬਚਾਓ’ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਇੰਡੀਅਨ ਜਰਨਲਿਸਟ ਯੂਨੀਅਨ (ਆਈਜੇਯੂ) ਦੀ ਅਗਵਾਈ ਹੇਠ ਵੱਖ-ਵੱਖ ਪੱਤਰਕਾਰ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤੇ। ਚੰਡੀਗਡ਼੍ਹ ਵਿੱਚ ਵੀ ਆਈਜੇਯੂ ਦੇ ਸੱਦੇ ’ਤੇ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗਡ਼੍ਹ ਤੇ ਹਰਿਆਣਾ ਜਰਨਲਿਸਟਸ ਯੂਨੀਅਨ ਨੇ ਸੈਕਟਰ-17 ਸਥਿਤ ਪਲਾਜ਼ਾ ਵਿੱਚ ਪੱਤਰਕਾਰਤਾ ’ਤੇ ਵੱਧ ਰਹੇ ਹਮਲਿਆਂ ਵਿਰੁੱਧ ਆਵਾਜ਼ ਉਠਾਈ। ਸੈਕਟਰ-17 ਵਿੱਚ ਪਹੁੰਚੇ ਵੱਡੀ ਗਿਣਤੀ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਈਜੇਯੂ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਜੰਮੂ ਅਤੇ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਜੰਡੂ ਨੇ ਕਿਹਾ ਕਿ ਦੇਸ਼ ਵਿੱਚ ਸਾਲ 2014 ਤੋਂ ਬਾਅਦ ਤੋਂ ਹੀ ਪੱਤਰਕਾਰਤਾ ਨੂੰ ਦਬਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਸੱਤਾਧਾਰੀ ਧਿਰ ਵਿਰੁੱਧ ਉੱਠਣ ਵਾਲੀਆਂ ਆਵਾਜ਼ਾ ਨੂੰ ਕੁਚਲਿਆ ਜਾ ਰਿਹਾ ਹੈ। ਇਸ ਤਰ੍ਹਾਂ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਖੋਰਾ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਦੇ ਸਮੇਂ ਬਹੁਤੇ ਮੀਡੀਆ ਘਰਾਨੇ ਨੂੰ ਸਰਕਾਰਾਂ ਨੇ ਆਪਣੇ ਪ੍ਰਬਾਵ ਹੇਠ ਲੈ ਲਿਆ ਹੈ, ਉੱਥੇ ਹੀ ਰਹਿੰਦੇ ਮੀਡੀਆ ਘਰਾਨਿਆਂ ’ਤੇ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣੇ ਕਾਬਜ਼ ਹੁੰਦੇ ਜਾ ਰਹੇ ਹਨ। ਯੂਨੀਅਨ ਦੇ ਸੀਨੀਅਰ ਮੈਂਬਰ ਰਾਮ ਸਿੰਘ ਬਰਾਡ਼, ਜੈ ਸਿੰਘ ਛਿਬਡ਼ ਤੇ ਬਿੰਦੂ ਸਿੰਘ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ’ਤੇ ਸੂਬਾ ਸਰਕਾਰਾਂ ਪੱਤਰਕਾਰਾਂ ਨੂੰ ਆਜ਼ਾਦੀ ਨੂੰ ਖਤਮ ਕਰਨ ਲੱਗੀਆਂ ਹੋਈਆਂ ਹਨ। ਜਿਨ੍ਹਾਂ ਵੱਲੋਂ ਆਪਣੀ ਮਨ ਮਰਜ਼ੀ ਨਾਲ-ਨਾਲ ਵੱਡੇ-ਵੱਡੇ ਮੀਡੀਆ ਘਰਾਣਿਆਂ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਸਰਕਾਰ ਵਿਰੁੱਧ ਆਵਾਜ਼ ਚੁੱਕਣ ਵਾਲੇ ਪੱਤਰਕਾਰਾਂ ਦੀ
ਆਵਾਜ਼ ਨੂੰ ਦਬਾਉਣ ਲਈ ਵੀ ਵਧੇਰੇ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰਾਂ ਮੀਡੀਆ ਨੂੰ ਆਪਣੇ ਅਧੀਨ ਕਰਨ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਸੱਦਾ ਦਿੱਤਾ ਕਿ ਆਓ ਸਰਕਾਰਾਂ ਦੀ ਧੱਕੇਸ਼ਾਹੀ ਵਿਰੁੱਧ ਡੱਟ ਕੇ ਆਵਾਜ਼ ਬੁੰਲਦ ਕਰੀਏ, ਜਿਸ ਨਾਲ ਮੀਡੀਆ ਦੀ ਆਜ਼ਾਦੀ ਨੂੰ ਬਹਾਲ ਰੱਖਿਆ ਜਾ ਸਕੇ। ਇਸ ਮੌਕੇ ਯੂਨੀਅਨ ਮੈਂਬਰ ਜਗਤਾਰ ਸਿੰਘ ਭੁੱਲਰ, ਭੁਪਿੰਦਰ ਮਲਿਕ, ਪ੍ਰੀਤਮ ਸਿੰਘ ਰੁਪਾਲ, ਹਰਨਾਮ ਸਿੰਘ ਡੱਲਾ, ਸਰਬਜੀਤ ਭੱਟੀ ਅਤੇ ਮੇਜਰ ਸਿੰਘ ਸਣੇ ਹੋਰ ਵੱਡੀ ਗਿਣਤੀ ਵਿੱਚ ਪੱਤਰਕਾਰ ਹਾਜ਼ਰ ਰਹੇ।
No comments:
Post a Comment