जाब के Schools को जारी हुए निर्देश
School Time Change: पंजाब में बदला स्कूलों का समय
पंजाब : पंजाब के स्कूलों को लेकर बड़ी खबर सामने आ रही है। दरअसल, राज्य के स्कूलों के समय में बदलाव किया गया है, जो 1 मार्च से लागू होगा। शिक्षा विभाग के पत्र के अनुसार सभी सरकारी स्कूल सुबह 8.30 बजे खुलेंगे।
जारी हुए टाइम टेबल के अनुसार Morning Assembly सुबह 8.30 बजे होगी। स्कूल में पहला पीरियड 8.55 से 9.35 , दूसरा 9.35 से 10.15, तीसरा 10.15 से 10.55, चौथा 10.55 से 11.35 जबकि पांचवां 11.35 से 12.15 तक होगा। इसके बाद आधी छुट्टी होगी, जिसमें बच्चे अपना खाना-पीना कर सकते है, जो 12.15 से 12.50 तक चलेगी। छठा पीरियड 12.50 से 1.30 तक, 7वां पीरियड 1.30 से 2.10 तक, 8वां पीरियड 2.10 से 2.50 तक चलेगा। यानि की 2.50 पर छुट्टी हो जाएगी।
उधर, बात करें मौसम की तो भारतीय मौसम विज्ञान केंद्र ने 26 से 28 फरवरी तक आंधी-तूफान के साथ बारिश की भविष्यवाणी की है। इसके साथ ही कई जगहों पर ओलावृष्टि की भी संभावना जताई गई है। विभाग ने इन दिनों के लिए कई जिलों में येलो अलर्ट जारी किया है। इसी तरह 1 मार्च को भी कई जगहों पर बारिश की संभावना है। पठानकोट, गुरदासपुर, होशियारपुर, जालंधर, नवांशहर, रूपनगर, एस.ए.एस. नगर, अमृतसर, तरनतारन, फिरोजपुर और कपूरथला के लिए येलो अलर्ट जारी किया गया है। आज इन जिलों में गरज के साथ बारिश की संभावना है। बाकी जिलों में भी कई जगहों पर बारिश हो सकती है। इसी तरह 27 फरवरी को भी प्रदेश भर में बारिश की संभावना है। इस दिन पंजाब के सभी जिलों के लिए येलो अलर्ट जारी किया गया है।
New Admissions से पहले पंजाब के स्कूलों के लिए बड़ा फैसला, HC ने दिए सख्त आदेश
ਸਿੱਖਿਆ ਮੰਤਰੀ ਵਲੋਂ ਸਕੂਲ ਇੰਚਾਰਜ ਖਿਲਾਫ ਜਾਂਚ ਦੇ ਹੁਕਮ ਜਾਰੀ, ਵਿਦਿਆਰਥੀਆਂ ਦੀਆਂ ਬੋਰਡ ਫੀਸਾਂ ਨਾ ਜਮ੍ਹਾ ਕਰਵਾਉਣ ਦਾ ਹੈ ਮਾਮਲਾ
ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ : ਜ਼ਿਲ੍ਹਾ ਭਾਸ਼ਾ ਅਫ਼ਸਰ
ਮੁੱਖ ਮੰਤਰੀ ਵੱਲੋਂ 5 ਜਨਵਰੀ ਨੂੰ 4700 ਤੋਂ ਵੱਧ ਮਾਸਟਰ ਕਾਡਰ ਅਧਿਆਪਕਾਂ ਨੂੰ ਸੌਂਪੇ ਜਾਣਗੇ ਨਿਯੁਕਤੀ ਪੱਤਰ, ਡਿਪਟੀ ਕਮਿਸ਼ਨਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਭਾਸ਼ਾ ਦਫ਼ਤਰ ਲੁਧਿਆਣਾ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ, ਪੰਜਾਬ ਦਾ 75ਵਾਂ ਸਥਾਪਨਾ ਦਿਵਸ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ 'ਚ ਕੋਰਸ ਲਈ ਦਾਖਲਾ ਸ਼ੁਰੂ, 13ਵੇਂ ਏ.ਐਫ.ਪੀ.ਆਈ. ਕੋਰਸ ਲਈ 15 ਜਨਵਰੀ ਨੂੰ ਹੋਵੇਗੀ ਲਿਖਤੀ ਪ੍ਰੀਖਿਆ
- ਨੈਸ਼ਨਲ ਡਿਫੈਂਸ ਅਕੈਡਮੀ 'ਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨ ਵੱਧ ਚੜ੍ਹਕੇ ਲੈਣ ਹਿੱਸਾ - ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ
ਲੁਧਿਆਣਾ, 30 ਦਸੰਬਰ - ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਵਿਖੇ ਅਪ੍ਰੈਲ 2023 ਵਿੱਚ ਸ਼ੁਰੂ ਹੋਣ ਵਾਲੇ 13ਵੇਂ ਏ.ਐਫ.ਪੀ.ਆਈ. ਕੋਰਸ ਲਈ ਚਾਹਵਾਨ ੳਮੀਦਵਾਰ ਦਾਖਲਾ ਲੈ ਸਕਦੇ ਹਨ। ਇਹ ਸੰਸਥਾ ਪੰਜਾਬ ਸਰਕਾਰ ਦੁਆਰਾ ਸਥਾਪਿਤ ਕੀਤੀ ਗਈ ਹੈ ਜਿੱਥੇ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਸ਼ਾਮਲ ਹੋਣ ਲਈ ਸੂਬੇ ਦੇ ਚੁਣੇ ਹੋਏ ਨੌਜਵਾਨ ਲੜਕਿਆਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਗੇ ਦੱਸਿਆ ਕਿ ਇਸ ਸੰਸਥਾ ਵਿੱਚ 11ਵੀਂ ਅਤੇ 12ਵੀਂ ਪੱਧਰ ਦਾ ਦੋ ਸਾਲਾ ਕੋਰਸ ਕਰਵਾਇਆ ਜਾਵੇਗਾ ਜਿਸ ਲਈ ਉਮੀਦਵਾਰ ਪੰਜਾਬ ਦਾ ਨਿਵਾਸੀ ਹੋਵੇ, 10ਵੀਂ ਜਮਾਤ ਵਿੱਚ ਪੜ੍ਹਦਾ ਹੋਵੇ, ਐਨ.ਡੀ.ਏ. 'ਚ ਸ਼ਾਮਲ ਹੋਣ ਦੀ ਰੂਚੀ ਰੱਖਦਾ ਹੋਵੇ ਅਤੇ ਉਮੀਦਵਾਰ ਦਾ ਜਨਮ 02 ਜੁਲਾਈ, 2006 ਤੋਂ ਪਹਿਲਾਂ ਦਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰਕਿਰਿਆ ਲਈ 15 ਜਨਵਰੀ, 2023 ਨੂੰ ਲਿਖਤੀ ਪ੍ਰੀਖਿਆ ਹੋਵੇਗੀ, ਚੁਣੇ ਗਏ ਉਮੀਦਵਾਰਾਂ ਨੂੰ ਫਰਵਰੀ-ਮਾਰਚ, 2023 ਵਿੱਚ ਇੰਟਰਵਿਊ ਅਤੇ ਸੰਚਾਰ ਹੁਨਰ ਟੈਸਟ ਲਈ ਬੁਲਾਇਆ ਜਾਵੇਗਾ ਅਤੇ ਇੰਟਰਵਿਊ ਅਤੇ ਸੰਚਾਰ ਹੁਨਰ ਵਿੱਚ ਸਫਲ ਉਮੀਦਵਾਰਾਂ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੈਰਿਟ ਦੇ ਕ੍ਰਮ ਅਨੁਸਾਰ ਪਹਿਲੇ 48 ਉਮੀਦਵਾਰਾਂ ਨੂੰ ਅਪ੍ਰੈਲ, 2023 ਵਿੱਚ ਸੰਸਥਾ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਚੁਣੇ ਗਏ ਸਾਰੇ ਕੈਡਿਟ ਮੋਹਾਲੀ ਦੇ ਇੱਕ ਚੰਗੇ ਸਕੂਲ ਵਿੱਚ ਕੰਪਿਊਟਰ ਸਾਇੰਸ /ਸਰੀਰਕ ਸਿੱਖਿਆ, ਸਰੀਰਕ ਤੰਦਰੁਸਤੀ, ਖੇਡਾਂ, ਤੈਰਾਕੀ, ਫਾਇਰਿੰਗ ਅਤੇ ਡ੍ਰਿਲ ਨਾਲ ਨਾਨ-ਮੈਡੀਕਲ ਸਟ੍ਰੀਮ ਦਾ ਅਧਿਐਨ ਕਰਨਗੇ। ਉਨ੍ਹਾਂ ਦੱਸਿਆ ਕਿ ਕੈਡੇਟਸ ਲਈ ਨਿੱਜੀ ਕਮਰਿਆਂ ਅਤੇ ਅਟੈਚਡ ਬਾਥਰੂਮਾਂ ਵਾਲਾ ਹੋਸਟਲ, ਕੈਡੇਟਸ ਮੈਸ, ਕਲਾਸ ਰੂਮ, ਆਡੀਟੋਰੀਅਮ, ਲਾਇਬ੍ਰੇਰੀ, ਸਾਈਬਰ-ਕੈਫੇ, ਟੱਕ ਸ਼ਾਪ, ਇਨਡੋਰ ਸ਼ੂਟਿੰਗ ਰੇਂਜ ਤੋਂ ਇਲਾਵਾ ਐਸ.ਐਸ.ਬੀ. ਸਿਖਲਾਈ ਅਤੇ ਸਰੀਰਕ ਸਿਖਲਾਈ ਲਈ ਸੰਪੂਰਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ ਜਿਸ ਵਿੱਚ ਅਤਿ ਆਧੁਨਿਕ ਜਿਮਨੇਜ਼ੀਅਮ ਵੀ ਸ਼ਾਮਲ ਹੈ। ਕੈਡੇਟਸ ਲਈ ਖੇਡ ਮੈਦਾਨ ਵੀ ਉਪਲੱਬਧ ਹੋਣਗੇ ਜਿਨ੍ਹਾਂ ਵਿੱਚ ਹਾਕੀ, ਫੁੱਟਬਾਲ, ਵਾਲੀਬਾਲ, ਸਿੰਥੈਟਿਕ ਬਾਸਕਟਬਾਲ ਕੋਰਟ, ਜੌਗਿੰਗ ਟ੍ਰੈਕ, ਸਕੁਐਸ਼ ਕੋਰਟ, ਸਿੰਥੈਟਿਕ ਟੈਨਿਸ ਕੋਰਟ, 25 ਮੀਟਰ ਸਵੀਮਿੰਗ ਪੂਲ ਸ਼ਾਮਲ ਹਨ। ਬੋਰਡਿੰਗ, ਰਿਹਾਇਸ਼, ਮੈਸਿੰਗ ਅਤੇ ਯੂਨੀਫਾਰਮ ਤੋਂ ਇਲਾਵਾ
ਏ.ਐਫ.ਪੀ.ਆਈ. ਵਿਖੇ ਸਾਰੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਕੈਡਿਟ ਪਾਸੋਂ ਸਿਰਫ ਸਾਲਾਨਾ ਕਰੀਬ 50 ਹਜ਼ਾਰ ਰੁਪਏ ਸਕੂਲ ਫੀਸ ਹੀ ਲਈ ਜਾਵੇਗੀ ਜੋ ਤਿੰਨ ਕਿਸ਼ਤਾਂ ਵਿੱਚ ਅਦਾ ਕੀਤੀ ਜਾ ਸਕਦੀ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਚਾਹਵਾਨ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਏ.ਐਫ.ਪੀ.ਆਈ. ਕੋਰਸ ਲਈ ਵੱਧ ਚੜ੍ਹ ਕੇ ਦਾਖਲਾ ਲਿਆ ਜਾਵੇ ਤਾਂ ਜੋ ਕੈਡੇਟਸ ਸਫਲ ਹੋ ਕੇ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਵਧੇਰੇ ਜਾਣਕਾਰੀ ਲਈ ਵੈਬਸਾਈਟ www.AFPIPUNJAB.COM 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਪੰਜਾਬ ਵਿੱਚ ਸਭ ਤੋਂ ਵੱਧ ਬੱਚਿਆਂ ਦੀ ਗਿਣਤੀ ਵਧਾਉਣ ਵਾਲੇ ਸਕੂਲ ਨੂੰ ਦਿੱਤਾ ਜਾਵੇਗਾ 25 ਲੱਖ ਰੁਪਏ ਦਾ ਇਨਾਮ:ਹਰਜੋਤ ਬੈਂਸ
ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਵਲੋਂ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ
ਲੁਧਿਆਣਾ, 13 ਦਸੰਬਰ - ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ
ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 4 ਹਫਤੇ ਦੀ ਡੇਅਰੀ ਉਦਮ ਸਿਖਲਾਈ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਜੀ ਵਲੋਂ ਕੀਤੀ ਗਈ. ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਸਿਆ ਕਿ ਇਹ ਸਿਖਲਾਈ ਇਨ੍ਹਾਂ ਸਿਖਿਆਰਥੀਆਂ ਨੂੰ ਅਗਾਂਹਵਧੂ ਡੇਅਰੀ ਫਾਰਮਰ ਬਣਾਉਣ ਵਿਚ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾ ਹੋਰ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿਵਾਈ ਜਾਵੇਗੀ. ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਲਕਿੰਗ ਮਸ਼ੀਨ 'ਤੇ 24366/- ਰੁਪਏ ਸਬਸਿਡੀ ਅਤੇ ਸਾਈਲੇਜ ਬੇਲਰ 'ਤੇ 5.60 ਲੱਖ ਰੁਪਏ ਦੀ ਸਬਸਿਡੀ ਦਿਤੀ ਜਾ ਰਹੀ ਹੈ, ਜਿਸ ਦਾ ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਫਾਈਦਾ ਲੈਣ ਦੀ ਅਪੀਲ ਕੀਤੀ। ਉਨ੍ਹਾ ਦੱਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀਂ ਕੈਂਪ ਲਗਾਏ ਜਾ ਰਹੇ ਹਨ ਅਤੇ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾਂ ਵਿੱਚ ਇਕ ਦਿਨਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾ ਦੱਸਿਆ ਕਿ ਹੋਰ ਜਾਣਕਾਰੀ ਲਈ ਉਨ੍ਹਾਂ ਦੇ ਸੰਪਰਕ ਨੰ 81461-00543 ਨੰਬਰ 'ਤੇ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਇਸ ਮੌਕੇ ਸ੍ਰੀ ਸੁਰਜੀਤ ਸਿੰਘ ਰਿਟਾ ਵੇਰਕਾ ਮੈਨੇਜਰ, ਸ੍ਰੀ ਹਰਵਿੰਦਰ ਸਿੰਘ ਕਲਰਕ, ਸ੍ਰੀ ਰਾਜਨ ਡੇਅਰੀ ਟੈਕਨਾਲੋਜਿਸਟ, ਸ੍ਰੀ ਕੁਲਦੀਪ ਸਿੰਘ ਡੇਅਰੀ ਇੰਸਪੈਕਟਰ ਵੀ ਹਾਜ਼ਰ ਸਨ.ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰਿਆਂ ਨੂੰ ਇੱਕਠੇ ਹੋ ਕੇ ਖੇਡ ਖੇਤਰ ਵਿੱਚ ਕੰਮ ਕਰਨ ਦੀ ਜਰੂਰਤ : ਖੇਡ ਮੰਤਰੀ
ਪੰਜਾਬ ਸਰਕਾਰ ਪੰਜਾਬ ਵਿੱਚ ਖੇਡ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ : ਖੇਡ ਮੰਤਰੀ
ਲੁਧਿਆਣਾ, 9 ਦਸੰਬਰ ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰਿਆਂ ਨੂੰ ਇੱਕਠੇ ਹੋ ਕੇ ਖੇਡ ਖੇਤਰ ਵਿੱਚ ਕੰਮ ਕਰਨ ਦੀ ਜਰੂਰਤ ਹੈ
ਤਾਂ ਜ਼ੋ ਪੰਜਾਬ ਵਿੱਚ ਖੇਡ ਕਲਚਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਪ੍ਰਸ਼ਾਸਿਕ ਸੁਧਾਰ, ਪ੍ਰਿੰਟਿੰਗ ਸਟੇਸ਼ਨਰੀ, ਵਿਗਿਆਨ ਤਕਨਾਲੋਜੀ, ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਲੈਨੇਟ ਈ ਸਕੂਲ, ਖੰਨਾ ਵਿਖੇ ਕਰਵਾਈਆਂ ਗਈਆਂ ਖੇਡਾਂ `ਚ ਸ਼ਾਮਲ ਹੋਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਖੰਨਾ ਦੇ ਵਿਧਾਇਕ ਸ੍ਰ. ਤਰੁਨਪ੍ਰੀਤ ਸਿੰਘ ਸੌਦ ਅਤੇ ਸਮਰਾਲਾ ਦੇ ਵਿਧਾਇਕ ਸ੍ਰ. ਜਗਤਾਰ ਸਿੰਘ ਦਿਆਲਪੁਰਾ ਵੀ ਸ਼ਾਮਲ ਸਨ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ ਕਿ ਪੰਜਾਬ ਵਿੱਚ ਖੇਡ ਕਲਚਰ ਉਤਸ਼ਾਹਿਤ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ 3 ਲੱਖ ਬੱਚਿਆਂ/ਖਿਡਾਰੀਆਂ ਜਿਨ੍ਹਾਂ ਨੇ ਖੇਡਾਂ ਵਤਨ ਪੰਜਾਬ ਦੀਆਂ` ਵਿੱਚ ਹਿੱਸਾ ਲਿਆ ਉਸ `ਚ ਹਿੱਸਾ ਲੈਣ ਤੋਂ ਬਾਅਦ 10 ਹਜ਼ਾਰ ਖਿਡਾਰੀਆਂ ਮਹੱਤਵਪੂਰਨ ਪੁਜੀਸ਼ਨਾਂ ਹਾਸਲ ਕਰਨ ਵਿੱਚ ਸਫ਼ਲ ਹੋਏ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੱਕ ਬਟਨ ਦਬਾ ਕੇ ਉਨ੍ਹਾਂ 10 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ `ਚ ਇਨਾਮੀ ਰਾਸ਼ੀ ਪਾਈ ਗਈ। ਉਹਨਾਂ ਕਿਹਾ ਕਿ ਇਸ ਰਕਮ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਖਿਡਾਰੀਆਂ ਦਾ ਹੌਸਲਾ ਵਧਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੀ ਦਿਨੀਂ ਪੰਜਾਬ ਦੇ ਦੌਰੇ ਦੌਰਾਨ ਉਹਨਾਂ ਦਰਜਨਾਂ ਖਿਡਾਰੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮਿਲਿਆ ਅਤੇ ਉਹਨਾਂ ਨੇ ਮਿਲ ਕੇ ਆਪਣੀ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਉਹਨਾਂ ਦੇ ਘਰ ਵੀ ਮੈਡਲ ਆਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਖਿਡਾਰੀ ਅਤੇ ਉਹਨਾਂ ਦੇ ਮਾਪੇ ਉਤਸ਼ਾਹਿਤ ਹਨ। ਖੇਡ ਮੰਤਰੀ ਨੇ ਕਿਹਾ ਕਿ ਭਾਵੇ ਇਨਾਮੀ ਰਾਸ਼ੀ ਕੁਝ ਵੀ ਰਹੀ ਹੋਵੇ ਉਹੋਂ ਖਿਡਾਰੀਆਂ ਦਾ ਹੌਸਲਾ ਵਧਾਉਣ ਵਿੱਚ ਮੱਦਦਗਾਰ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਸਕਾਲਰਸਿ਼ਪ ਸਕੀਮ ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਹੈ ਇਹ ਪੰਜਾਬ ਦੇ ਜਿੰਨੇ ਵੀ ਨੈਸ਼ਨਲ ਖਿਡਾਰੀ ਹਨ ਉਨ੍ਹਾਂ ਸਾਰਿਆਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਡਾਇਟ ਇਸ ਤੋਂ ਅਲੱਗ ਤਕਰੀਬਨ ਰੋਜ਼ਾਨਾ ਦੀ 225 ਰੁਪਏ ਪੰਜਾਬ ਸਰਕਾਰ ਵੱਲੋਂ ਦੇਣ ਦਾ ਫੈਸਲਾ ਲਿਆ ਹੈ, ਜਿਸ ਨਾਲ ਉਨ੍ਹਾਂ ਖਿਡਾਰੀਆਂ ਨੂੰ ਹੌਂਸਲਾ ਮਿਲੇਗਾ। ਉਹਨਾਂ ਕਿਹਾ ਕਿ ਜਦੋਂ ਖਿਡਾਰੀ ਓਲੰਪਿਕ ਜਾਂ ਕਾਮਨਵੈਲਥ ਵਿਚੋਂ ਮੈਡਲ ਲੈ ਕੇ ਆਉਂਦਾ ਹੈ ਉਦੋਂ ਤਾਂ ਪੰਜਾਬ ਸਰਕਾਰ ਕੋਲ ਪਾਲਿਸੀ ਹੈ ਕਿ ਉਨ੍ਹਾਂ ਨੂੰ ਨਕਦ ਇਨਾਮੀ ਰਾਸ਼ੀ ਅਤੇ ਨੌਕਰੀ ਵੀ ਦਿੰਦੇ ਹਾਂ, ਪਰ ਉਹਨਾਂ ਖਿਡਾਰੀਆਂ ਨੂੰ ਮੈਡਲ ਤੱਕ ਕਿਵੇਂ ਲੈ ਕੇ ਜਾਣਾ ਹੈ ਇਸ ਦੇ ਲਈ ਵੀ ਪੰਜਾਬ ਸਰਕਾਰ ਨੂੰ ਕੰਮ ਕਰਨ ਦੀ ਜ਼ਰੂਰਤ ਸੀ। ਉਹਨਾਂ ਕਿਹਾ ਕਿ ਮੈਂ ਧੰਨਵਾਦ ਕਰਦਾ ਹਾਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦਾ ਜਿਹਨਾਂ ਨੇ ਵਜ਼ੀਫਾ ਸਕੀਮ ਸ਼ੁਰੂ ਕੀਤੀ ਹੈ ਇਸ ਦੇ ਨਾਲ ਬਹੁਤ ਵੱਡੇ ਪੱਧਰ `ਤੇ ਪੰਜਾਬ ਦੇ ਖਿਡਾਰੀਆਂ ਨੂੰ ਮਦਦ ਮਿਲੇਗੀ। ਉਹਨਾਂ ਕਿਹਾ ਕਿ ਇਸ ਦੇ ਨਾਲ ਆਉਣ ਵਾਲੇ ਸਮੇਂ `ਚ ਜਿਹੜੇ 3 ਲੱਖ ਖਿਡਾਰੀਆਂ ਨੇ `ਖੇਡਾਂ ਵਤਨ ਪੰਜਾਬ ਦੀਆਂ` ਵਿੱਚ ਭਾਗ ਲਿਆ ਹੈ ਉਹਨਾਂ ਵਿਚੋਂ ਵੀ, ਅਤੇ ਜਿਨ੍ਹਾਂ ਦੀ ਸਰਕਾਰ ਮਦਦ ਕਰ ਰਹੀ ਹੈ, ਬਾਕੀ ਪੰਜਾਬ ਦੀ ਜਰਖੇਜ਼ ਧਰਤੀ ਹੈ ਇਸ ਧਰਤੀ `ਚ ਤਾਕਤ ਹੈ, ਇਸ ਧਰਤੀ ਨੇ ਬਹੁਤ ਮਿਹਨਤੀ ਤੇ ਵੱਡੇ ਖਿਡਾਰੀਆਂ ਨੂੰ ਜਨਮ ਦਿੱਤਾ ਹੈ, ਸਿਰਫ ਪਲੇਟਫਾਰਮ ਦੇਣ ਦੀ ਜ਼ਰੂਰਤ ਹੈ, ਅਸੀਂ ਉਹ ਦੇ ਰਹੇ ਹਾਂ ਅਤੇ ਆਉਣ ਵਾਲੇ ਸਮੇਂ `ਚ ਵੀ ਪੰਜਾਬ ਤੋਂ ਬਹੁਤ ਵੱਡੇ-ਵੱਡੇ ਖਿਡਾਰੀ ਪੈਦਾ ਹੋਣਗੇ। ਉਹਨਾਂ ਪਲਾਨੈੱਟ ਈ-ਸਕੂਲ ਖੰਨਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਇਨ੍ਹਾਂ ਨੇ ਆਪਣੇ ਸਕੂਲ `ਚ ਖੇਡਾਂ ਕਰਵਾ ਕੇ ਬੱਚਿਆਂ ਨੂੰ ਖੇਡਾਂ ਨਾਲ ਜ਼ੋੜਨ ਦਾ ਉਪਰਾਲਾ ਕੀਤਾ ਹੈ। ਇਸ ਤੋਂ ਪਹਿਲਾਂ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਥਾਨਕ ਸਕੂਲ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ ਜਿਥੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਸ੍ਰੀ ਭੁਪਿੰਦਰ ਸਿੰਘ ਸੌਦ, ਪਲਾਨੈਂਟ ਈ ਸਕੂਲ ਖੰਨਾ ਦੇ ਡਾਇਰੈਕਟਰ ਸੋਨੀਆ ਧਵਨ, ਪ੍ਰਿੰਸੀਪਲ ਗੁਰਪ੍ਰੀਤ ਕੌਰ ਮਲਿਕ, ਡੀ.ਐਸ.ਪੀ ਸ੍ਰੀ ਵਿਲੀਅਮ ਜੈਜੀ, ਡੀ.ਐਸ.ਪੀ ਸ੍ਰੀ ਕਰਨੈਲ ਸਿੰਘ, ਆਪ ਆਗੂ ਸ੍ਰੀ ਹਰਿੰਦਰ ਸਿੰਘ ਧਾਲੀਵਾਲ, ਸ੍ਰੀ ਲਛਮਣ ਸਿੰਘ ਗਰੇਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲ ਸਟਾਫ ਤੇ ਬੱਚੇ ਵੱਡੀ ਗਿਣਤੀ ਵਿੱਚ ਮੌਜੂਦ ਸਨ।
युवा सेवा विभाग द्वारा बीसीएम कॉलेज में जिला स्तरीय रेड रिबन क्लब प्रतियोगिता का आयोजन
जिला स्तरीय रेड रिबन क्लब के सौजन्य से प्रतियोगिताओं का आयोजन किया गया। इन विषयों पर पोस्टर मेकिंग
ਡੀ.ਬੀ.ਈ.ਈ. ਦੇ ਸਹਿਯੋਗ ਨਾਲ ਲੁਧਿਆਣਾ ਗਰੁੱਪ ਆਫ ਕਾਲਜ ਕੈਂਪਸ ਵਿਖੇ ਵਰਕਸ਼ਾਪ ਆਯੋਜਿਤ
ਚੌਂਕੀਮਾਨ/ਲੁਧਿਆਣਾ, 25 ਨਵੰਬਰ (Sanjeev Kumar Sharma) - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.)
ਲੁਧਿਆਣਾ ਦੇ ਸਹਿਯੋਗ ਨਾਲ ਲੁਧਿਆਣਾ ਗਰੁੱਪ ਆਫ ਕਾਲਜਸ ਕੈਂਪਸ ਵਿਖੇ ਸਟਾਰਟਅੱਪ ਈਕੋ ਸਿਸਟਮ ਅਤੇ ਆਪਣਾ ਸਟਾਰਟਅਪ ਸ਼ੁਰੂ ਕਰਨ ਬਾਰੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡੀ.ਬੀ.ਈ.ਈ. ਦੇ ਡਿਪਟੀ ਸੀ.ਈ.ਓ. ਸ਼੍ਰੀ ਨਵਦੀਪ ਸਿੰਘ ਅਤੇ ਹੋਵਰ ਰੋਬੋਟਿਕਸ ਦੇ ਸੰਸਥਾਪਕ ਅਤੇ ਸੀ.ਈ.ਓ. ਡਾ. ਮੁਨੀਸ਼ ਜਿੰਦਲ ਮੁੱਖ ਬੁਲਾਰੇ ਸਨ। ਵਰਕਾਸ਼ਾਪ ਦੌਰਾਨ ਜਨਰਲ ਸਕੱਤਰ ਸ਼੍ਰੀ ਰਾਜੀਵ ਗੁਲਾਟੀ ਅਤੇ ਕਾਰਜਕਾਰੀ ਨਿਰਦੇਸ਼ਕ ਸ਼੍ਰੀ ਵਿਕਰਮ ਗਰੋਵਰ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸ਼੍ਰੀ ਨਵਦੀਪ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਦਾ ਆਯੋਜਨ ਲੁਧਿਆਣਾ ਵਿੱਚ ਇੱਕ ਸਟਾਰਟਅਪ ਈਕੋ-ਸਿਸਟਮ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ ਜਿਸ ਨਾਲ ਜਿੱਥੇ ਵੱਧ ਤੋਂ ਵੱਧ ਸਫਲ ਉੱਦਮੀ ਪੈਦਾ ਕੀਤੇ ਜਾ ਸਕਦੇ ਹਨ ਉੱਥੇ ਹੀ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ। ਉਨ੍ਹਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਦੀਆਂ ਸਹੂਲਤਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਾਗੀਦਾਰਾਂ ਨੂੰ ਉੱਦਮਤਾ ਦੀਆਂ ਕਿਸਮਾਂ ਦੇ ਵੱਖ-ਵੱਖ ਪਹਿਲੂਆਂ ਅਤੇ ਸਟਾਰਟਅੱਪ ਦੀ ਸਰਕਾਰੀ ਸਕੀਮਾਂ, ਉਨ੍ਹਾਂ ਦੇ ਰਜਿਸਟ੍ਰੇਸ਼ਨ ਅਤੇ ਉਨ੍ਹਾਂ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਤੋਂ ਸਹਾਇਤਾ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਿੱਚ ਸਟਾਰਟਅੱਪ ਸ਼ੁਰੂ ਕਰਨ ਤੋਂ ਪਹਿਲਾ ਫੰਡਰੈਜਿੰਗ, ਟੀਮ ਬਣਾਉਣਾ, ਪ੍ਰੋਸੈਸ ਮੈਨਜ ਕਰਨਾ ਅਤੇ ਹੋਰ ਵੀ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਅਖੀਰ ਵਿੱਚ, ਡਾ. ਨਿਸ਼ੀ ਬਾਲਾ (ਪ੍ਰਿੰਸੀਪਲ ਮੈਨੇਜਮੈਂਟ ਵਿੰਗ) ਵਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਗਿਆ।ਲੁਧਿਆਣਾ 'ਚ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਿਆਂ ਦਾ ਰਾਜ ਪੱਧਰੀ ਸਮਾਗਮ ਆਯੋਜਿਤ
- ਸਰਕਾਰੀ ਕਾਲਜ (ਲੜਕੀਆਂ) ਵਿਖੇ ਉਲੀਕੇ ਗਏ ਸਮਾਗਮ ਮੌਕੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਲਿਆ ਹਿੱਸਾ- ਭਾਸ਼ਾ ਵਿਭਾਗ ਵਲੋਂ ਨਵੰਬਰ ਮਹੀਨੇ ਨੂੰ ਪੰਜਾਬੀ ਮਾਂਹ ਵਜੋਂ ਮਨਾਉਂਦੇ ਹੋਏ ਵੱਖ-ਵੱਖ ਜ਼ਿਲ੍ਹਿਆਂ 'ਚ ਉਲੀਕੇ ਗਏ ਸਮਾਗਮ
ਲੁਧਿਆਣਾ, 22 ਨਵੰਬਰ (Sanjeev Kumar Sharma) - ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮਾਨਯੋਗ ਮੰਤਰੀ ਭਾਸ਼ਾਵਾਂ ਤੇ ਉਚੇਰੀ ਸਿੱਖਿਆ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਦੁਆਰਾ ਨਵੰਬਰ ਮਹੀਨੇ ਨੂੰ ਪੰਜਾਬੀ ਮਾਂਹ ਵਜੋਂ ਮਨਾਉਂਦੇ ਹੋਏ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਮਾਗਮ ਉਲੀਕੇ ਗਏ ਹਨ। ਇਸੇ ਲੜੀ ਵਿੱਚ ਜ਼ਿਲ੍ਹਾ ਲੁਧਿਆਣਾ ਵਿਖੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਿਆਂ ਦਾ ਰਾਜ ਪੱਧਰੀ ਸਮਾਗਮ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਉਲੀਕਿਆ ਗਿਆ।
ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਕਵੀ ਪ੍ਰੋ.ਗੁਰਭਜਨ ਗਿੱਲ ਵਲੋਂ ਕੀਤੀ ਗਈ। ਉਨ੍ਹਾਂ ਆਪਣੇ ਪ੍ਰਧਾਨਗੀ ਭਾਸ਼ਨ ਵਿੱਚ ਕਿਹਾ ਕਿ ਵਿਦਿਆਰਥੀਆਂ ਦੀ ਕਲਾ ਦੇਖ ਕੇ ਉਹਨਾਂ ਨੂੰ ਤਸੱਲੀ ਤੇ ਸਕੂਨ ਮਿਲਿਆ ਹੈ। ਉਨ੍ਹਾਂ ਭਵਿੱਖ ਵਿੱਚ ਇਨ੍ਹਾਂ ਮੁਕਾਬਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਭਾਸ਼ਾ ਵਿਭਾਗ ਨੂੰ ਕੁਝ ਉਸਾਰੂ ਸੁਝਾਅ ਵੀ ਦਿੱਤੇ। ਸਹਾਇਕ ਡਾਇਰੈਕਟਰ ਸ. ਸਤਨਾਮ ਸਿੰਘ ਨੇ ਵੀ ਵਿੱਦਿਆਰਥੀਆਂ ਨੂੰ ਸੰਬੋਧਨ ਕੀਤਾ। ਜ਼ਿਕਰਯੋਗ ਹੈ ਕਿ ਭਾਸ਼ਾ ਵਿਭਾਗ ਵਲੋਂ ਕਲਾ ਤੇ ਸਾਹਿਤ ਸਮਾਜ ਦੇ ਕੁਹਜ ਨੂੰ ਸੁਹਜ ਵਿੱਚ ਬਦਲ ਕੇ ਮਨੁੱਖੀ ਜ਼ਿੰਦਗੀ ਨੂੰ ਸਾਵਾਂ ਪੱਧਰਾ ਤੇ ਖੁਸ਼ਗਵਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਭਾਸ਼ਾ ਵਿਭਾਗ, ਪੰਜਾਬ ਵਿਦਿਆਰਥੀਆਂ ਅੰਦਰ ਸੁਹਜ ਭਾਵਨਾ ਵਿਕਸਿਤ ਕਰਨ ਲਈ ਹਰ ਸਾਲ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਉਣ ਦਾ ਉਪਰਾਲਾ ਕਰਦਾ ਹੈ। ਸਾਲ 2022 ਦੇ ਇਹ ਮੁਕਾਬਲੇ ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਡਾ. ਵੀਰਪਾਲ ਕੌਰ ਹੋਰਾਂ ਦੀ ਸੁਯੋਗ ਅਗਵਾਈ ਵਿੱਚ ਪਹਿਲਾਂ ਇਹ ਮੁਕਾਬਲੇ ਜ਼ਿਲ੍ਹਾ ਪੱਧਰ 'ਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਗਏ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਅੱਗੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਵਿਧਾਵਾਂ ਵਿੱਚ ਸੌ ਤੋਂ ਵੱਧ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਚੋਣਵੇਂ ਕਵੀਆਂ ਦੀਆਂ ਕਵਿਤਾਵਾਂ ਦੇ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਕਵਿਤਾ, ਲੇਖ ਅਤੇ ਕਹਾਣੀ ਲੇਖਣ ਦੇ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਡਾ. ਜਗਵਿੰਦਰ ਜੋਧਾ, ਤ੍ਰਲੋਚਨ ਲੋਚੀ, ਡਾ. ਅਜੀਤ ਪਾਲ ਜਟਾਣਾ, ਡਾ. ਜਸਲੀਨ ਕੌਰ, ਪ੍ਰੋ ਜਸਵਿੰਦਰ ਸਿੰਘ, ਡਾ. ਗੁਰਚਰਨ ਕੌਰ ਕੋਚਰ, ਕਹਾਣੀਕਾਰ ਜਸਵੀਰ ਰਾਣਾ, ਡਾ. ਰਮਨ ਸ਼ਰਮਾ, ਡਾ.ਸੰਦੀਪ ਕੌਰ ਸੇਖੋਂ, ਡਾ. ਰਾਜਪ੍ਰੀਤ ਕੌਰ ਡਾ. ਸਤਪਾਲ ਸਿੰਘ ਅਤੇ ਪ੍ਰੋ.ਇੰਦਰਪਾਲ ਸਿੰਘ ਨੇ ਨਿਭਾਈ।ਸ਼ੁਰੂਆਤ ਵਿੱਚ ਡਾ. ਵੀਰਪਾਲ ਕੌਰ ਹੋਰਾਂ ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਪ੍ਰਮੁੱਖ ਸਾਹਿਤਕ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਮੁਕਾਬਲੇ ਵਿੱਚ ਭਾਗ ਲੈਂਦਿਆਂ ਵਧੇਰੇ ਉਤਸ਼ਾਹ ਮਹਿਸੂਸ ਹੋਵੇਗਾ। ਸਾਹਿਤ ਸਿਰਜਣ ਮੁਕਾਬਲੇ ਕਾਲਜ਼ ਦੇ ਕਾਮਰਸ ਬਲਾਕ ਅਤੇ ਕਵਿਤਾ ਗਾਇਨ ਮੁਕਾਬਲੇ ਰੂਸਾ ਹਾਲ ਵਿੱਚ ਕਰਵਾਏ ਗਏ ਅਤੇ ਸਾਹਿਤ ਸਿਰਜਣ ਲਈ ਵਿਸ਼ੇ ਮੌਕੇ 'ਤੇ ਦੱਸੇ ਗਏ। ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਕਵਿਤਾ ਲੇਖਣ ਵਿੱਚ ਜਸਪ੍ਰੀਤ ਕੌਰ (ਸ.ਹਾ.ਸਕੂਲ ਨੰਗਲ) ਬਰਨਾਲਾ ਨੇ ਪਹਿਲਾ, ਹਰਲੀਨ ਕੌਰ (ਸ.ਹਾ.ਸਕੂਲ, ਸੇਖਾ ਕਲਾਂ) ਮੋਗਾ ਨੇ ਦੂਜਾ ਅਤੇ ਦਿਵਿਆ (ਸ.ਹਾ.ਸਕੂਲ ਆਲਮਗੜ੍ਹ) ਫਾਜਿਲਕਾ ਨੇ ਤੀਜਾ ਸਥਾਨ ਹਾਸਲ ਕੀਤਾ ਜਦਕਿ ਕਹਾਣੀ ਲੇਖਣ ਵਿੱਚ ਗੁਨੀਤ ਕੌਰ (ਦਸ਼ਮੇਸ਼ ਪਬਲਿਕ ਸਕੂਲ) ਫਰੀਦਕੋਟ ਅੱਵਲ ਰਹੀ, ਪ੍ਰਨਾਜ਼ ਕੌਰ (ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ) ਅੰਮ੍ਰਿਤਸਰ ਨੇ ਦੂਜਾ, ਚੰਦਰਕਲਾ (ਸ.ਸ.ਸ.ਸ. ਸਕੂਲ ਕੱਲ੍ਹਰ ਖੇੜਾ) ਫਾਜਿਲਕਾ ਨੇ ਤੀਜਾ ਸਥਾਨ ਹਾਸਲ ਕੀਤਾ.ਇਸੇ ਤਰ੍ਹਾਂ ਲੇਖ ਮੁਕਾਬਲਿਆਂ ਵਿੱਚ ਪਵਿੱਤਰ ਕੌਰ (ਸ.ਹਾ.ਸਕੂਲ ਲਹਿਰਾ ਬੇਗਾ) ਬਠਿੰਡਾ ਨੇ ਬਾਜੀ ਮਾਰੀ, ਜਦਕਿ ਹਰਸ਼ਪ੍ਰੀਤ ਕੌਰ (ਸ.ਸ.ਸ.ਸ. ਕੋਟਲਾ, ਬਜਵਾੜਾ) ਫਤਿਹਗੜ੍ਹ ਸਾਹਿਬ ਨੇ ਦੂਜਾ ਅਤੇ ਨਵਨੀਤ ਕੌਰ (ਹਿੰਦੂ ਪੁੱਤਰੀ ਪਾਠਸ਼ਾਲਾ) ਕਪੂਰਥਲਾ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਗਾਇਨ ਵਿੱਚ ਕ੍ਰਮਵਾਰ ਨਵਜੋਤ ਕੌਰ (ਸ.ਹਾ.ਸਕੂਲ ਵਾਹਰੀ ਵਾਲਾ) ਫਿਰੋਜਪੁਰ ਨੇ ਪਹਿਲਾ, ਰਜਨੀਤ ਸਿੰਘ (ਸ.ਸ.ਸ.ਸਕੂਲ, ਦਿੜ੍ਹਿਆ ਵਾਲਾ) ਫਾਜ਼ਿਲਕਾ ਨੇ ਦੂਜਾ ਅਤੇ ਚਰਨ ਕੰਵਲ ਕੌਰ (ਸ.ਹਾ.ਸਕੂਲ ਸਹਿਜੜਾ) ਬਰਨਾਲਾ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਹਰ ਵਿਧਾ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਕੈਸ਼ ਇਨਾਮ, ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਭਵਿੱਖ ਵਿੱਚ ਵੀ ਅਜਿਹੇ ਸਮਾਗਮਾਂ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਪ੍ਰਿੰਸੀਪਲ ਐਜੂਕੇਸ਼ਨ ਕਾਲਜ ਸੁਧਾਰ ਡਾ. ਪਰਗਟ ਗਰਚਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ.ਦਵਿੰਦਰ ਸਿੰਘ ਲੋਟੇ ਅਤੇ ਪ੍ਰਿੰਸੀਪਲ ਅਸ਼ੀਸ਼ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ. ਮੁੱਖ ਦਫਤਰ ਭਾਸ਼ਾ ਵਿਭਾਗ ਪੰਜਾਬ ਤੋਂ ਸਹਾਇਕ ਡਾਇਰੈਕਟਰ ਸ਼੍ਰੀ ਪਰਵੀਨ ਕੁਮਾਰ, ਸ.ਭਗਵਾਨ ਸਿੰਘ ਸਰਾਓਂ, ਸ. ਸਿਮਰਨ ਸਿੰਘ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਮੰਚ ਸੰਚਾਲਨ ਦੀ ਭੂਮਿਕਾ ਡਾ.ਜਸਲੀਨ ਕੌਰ ਨੇ ਨਿਭਾਈ। ਇਸ ਮੌਕੇ ਸਿੱਖਿਆ ਵਿਭਾਗ ਤੋਂ ਵਿਦਿਆਰਥੀਆਂ ਨਾਲ ਆਏ ਅਧਿਆਪਕਾਂ ਦੇ ਨਾਲ-ਨਾਲ ਸ਼੍ਰੀਮਤੀ ਸੁਪਰਜੀਤ ਕੌਰ, ਹਰਪ੍ਰੀਤ ਕੌਰ, ਪਰਵੀਨ ਕੁਮਾਰੀ, ਜਸਪਾਲ ਸਿੰਘ, ਸੀਮਾ ਸੈਨੀ, ਸੁਰਚਨਾ ਪੰਧੇਰ, ਰਵਨੀਤ ਕੌਰ, ਰਵਿੰਦਰ ਰਵੀ, ਹਰਵਿੰਦਰ ਸਿੰਘ ਬਿਲਗਾ ਅਤੇ ਹੋਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਖੋਜ ਅਫ਼ਸਰ ਸ. ਸੰਦੀਪ ਸਿੰਘ ਵਲੋਂ ਸਮਾਗਮ ਵਿੱਚ ਸਮੂਲੀਅਤ ਕਰਨ ਵਾਲੀਆਂ ਪ੍ਰਮੁੱਖ ਸਖ਼ਸ਼ੀਅਤਾਂ, ਵਿਦਿਆਰਥੀਆਂ ਅਤੇ ਕਾਲਜ ਪ੍ਰਸ਼ਾਸ਼ਨ ਦਾ ਸ਼ੁਕਰਾਨਾ ਕੀਤਾ।ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲ ਸਪਤਾਹ ਮਨਾਇਆ ਗਿਆ, ਬਾਲ ਘਰਾਂ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਲਿਆ ਹਿੱਸਾ
ਲੁਧਿਆਣਾ, 21 ਨਵੰਬਰ (Sanjeev Kumar Sharma) ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਤਹਿਤ 14 ਤੋਂ 20 ਨਵੰਬਰ ਤੱਕ 'ਬਾਲ ਸਪਤਾਹ' ਮਨਾਇਆ ਗਿਆ।
ਉਡਾਰੀਆਂ ਬਾਲ ਵਿਕਾਸ ਮੇਲੇ ਅਧੀਨ ਬਲਾਕ ਦੋਰਾਹਾ ਦੀਆਂ ਆਂਗਣਵਾੜੀਆ 'ਚ ਗਤੀਵਿਧੀਆ ਜਾਰੀ
ਦੋਰਾਹਾ(ਲੁਧਿਆਣਾ), 18 ਨਵੰਬਰ (Sanjeev Kumar Sharma) - ਡਾਇਰੈਕਟਰ ਸਮਾਜਿਕ ਸਰੁੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾਂ ਨਿਰਦੇਸ਼ਾ ਤਹਿਤ ਸੀ.ਡੀ.ਪੀ.ਓ ਸ੍ਰੀ ਰਾਹੁਲ ਅਰੋੜਾ (ਬਲਾਕ ਦੋਰਾਹਾ) ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਆਂਗਣਵਾੜੀ ਵਰਕਰਾਂ ਵਲੋ ਬਲਾਕ ਦੇ ਆਗਣਵਾੜੀ ਸੈਟਰਾਂ ਵਿੱਚ ਬਾਲ ਵਿਕਾਸ ਮੇਲੇ ਦੀ ਸ਼ੁਰੂਆਤ 14 ਨਵੰਬਰ ਨੂੰ ਕਰਵਾਈ ਗਈ ਸੀ ਜਿਸ ਅਧੀਨ ਵੱਖ-ਵੱਖ ਗਤੀਵਿਧੀਆਂ ਰਾਹੀਂ ਇਹ ਮੇਲਾ ਪੂਰੇ ਜ਼ੋਰਾ-ਸ਼ੋਰਾ ਨਾਲ ਮਨਾਇਆ ਜਾ ਰਿਹਾ ਹੈ। ਸੀ.ਡੀ.ਪੀ.ਓ. ਸ੍ਰੀ ਰਾਹੁਲ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਮੰਤਵ ਬੱਚਿਆਂ ਦਾ ਬਹੁਪੱਖੀ ਵਿਕਾਸ ਅਤੇ ਮੁੱਢਲੇ ਬਚਪਨ ਦੇ ਵਿਸ਼ਿਆਂ ਬਾਰੇ ਹਰ ਪੱਖੋਂ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਆਂਗਣਵਾੜੀ ਪੱਧਰ 'ਤੇ ਬੱਚਿਆ ਲਈ ਕਵਿਤਾ ਮੁਕਾਬਲੇ, ਡਾਂਸ, ਮਾਨਸਿਕ ਤੇ ਸਰੀਰਿਕ ਸਰਗਰਮੀਆ ਕਰਵਾਈਆ ਜਾ ਰਹੀਆਂ ਹਨ ਅਤੇ ਹਰ ਬੱਚੇ ਨੂੰ ਇਨ੍ਹਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹ ਮੇਲਾ 14 ਤੋ 20 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ ਅਤੇ ਇੱਥੇ ਦੱਸਣਯੋਗ ਗੱਲ ਇਹ ਹੈ ਕਿ ਨਾ ਸਿਰਫ ਬੱਚੇ ਬਲਕਿ ਉਨ੍ਹਾਂ ਦੇ ਮਾਪਿਆਂ, ਦਾਦਾ-ਦਾਦੀ ਅਤੇ ਹੋਰ ਰਿਸ਼ਤੇਦਾਰਾਂ
Youth can take Punjab to greater heights- Kultar Singh Sandhwan exhorts young minds to make state number one, ਨੌਜਵਾਨ ਹੀ ਪੰਜਾਬ ਨੂੰ ਹੋਰ ਬੁਲੰਦੀਆਂ ਤੇ ਲਿਜਾ ਸਕਦੇ ਹਨ - ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ
Sidhwan (Ludhiana), November 18: (Sanjeev Kumar Sharma) Punjab Vidhan Sabha Speaker Kultar Singh Sandhwan on Friday said that youth have unbounded potential to make Punjab number one state of the country. Addressing the gathering during the convocation ceremony in CT University, here, Sandhwan said that India was the youngest nation of the world and their strength can change the fate of the country. He said that youth could become the fuel for the society and Bhagwant Mann-led AAP government is making sincere efforts to tap this energy of the youth for making 'Rangla Punjab' and eliminating social maladies.
- ਪੰਜਾਬ ਨੂੰ ਮੋਹਰੀ ਸੂਬਾ ਬਣਾਉਣ 'ਚ ਮੋਹਰੀ ਰੋਲ ਅਦਾ ਕਰਨ ਲਈ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ
- ਸਮਾਜ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰਨ ਦੀ ਕੀਤੀ ਅਪੀਲ
- ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦੇ 1600 ਵਿਦਿਆਰਥੀਆਂ ਨੂੰ ਡਿਗਰੀਆਂ ਵੀ ਪ੍ਰਦਾਨ ਕੀਤੀਆਂ ਸਿੱਧਵਾਂ(ਲੁਧਿਆਣਾ), 18 ਨਵੰਬਰ (Sanjeev Kumar Sharma) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਬੇਅੰਤ ਸਮਰੱਥਾ ਹੈ। ਸਥਾਨਕ ਸੀ.ਟੀ. ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਨੌਜਵਾਨ ਦੇਸ਼ ਹੈ ਅਤੇ ਇਥੋਂ ਦੇ ਨੌਜਵਾਨਾਂ ਦੀ ਤਾਕਤ ਦੇਸ਼ ਦੀ ਤਕਦੀਰ ਬਦਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਸਮਾਜ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੌਰ ਸਕਦੇ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਦੀ ਇਸ ਊਰਜਾ ਨੂੰ 'ਰੰਗਲਾ ਪੰਜਾਬ' ਦੀ ਸਿਰਜਣਾ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਨੌਜਵਾਨ ਨਾ ਸਿਰਫ਼ ਸਮਾਜ ਵਿੱਚ ਆਪਣਾ ਯੋਗ ਸਥਾਨ ਬਣਾ ਸਕਦੇ ਹਨ ਸਗੋਂ ਸਮਾਜ ਦੀ ਤਕਦੀਰ ਵੀ ਬਦਲ ਸਕਦੇ ਹਨ।
सीटी यूनिवर्सिटी ने मनाया 'विश्व पर्यटन दिवस' छात्रों ने शानदार लोक नृत्य प्रस्तुत कर दर्शकों का बंधा समां
लुधियाना : सीटी यूनिवर्सिटी ने होटल मैनेजमेंट, एयरलाइंस और टूरिज़्म के सहयोग से विश्व पर्यटन दिवस का आयोजन कियाहोटल मैनेजमेंट, एयरलाइंस और टूरिज़्म के छात्रों ने पर्यटन सप्ताह मनाया जिसमें रचनात्मकता, बेकरी, सांस्कृतिक नृत्य और क्षेत्रीय गैस्ट्रोनॉमी प्रतियोगिताएं आयोजित की गईं।विश्व पर्यटन दिवस' का उद्घाटन सीटी यूनिवर्सिटी के वाइस चेयरमैन हरप्रीत सिंह और आधिकारिक वाइस चांसलर डॉ. सतीश कुमार द्वारा 27 सितंबर, 2022 को किया गया।
इसके अलावा समारोह की शुरुआत छात्रों द्वारा
सीटी यूनिवर्सिटी के वाइस चेयरमैन हरप्रीत सिंह और आधिकारिक वाइस चांसलर डॉ. सतीश कुमार ने टीम को बधाई देते हुए कहा कि भारत विविधता से भरा देश है और महमाननवाज़ी के क्षेत्र में विश्व प्रसिद्ध है।भारत की यही विशेषता इसे कला, ज्ञान और योद्धाओं की श्रेणी में सबसे आगे रखती है।