Showing posts with label job. Show all posts
Showing posts with label job. Show all posts

सिर्फ डॉक्टर-इंजीनियर नहीं! इस फील्ड में भी करोड़ों का पैकेज, 12वीं के बाद कर सकते हैं ये कोर्स, जानिए पूरा प्लान

12वीं के बाद अधिकतर छात्र इंजीनियरिंग या मेडिकल को करियर विकल्प के रूप में देखते हैं, लेकिन कृषि क्षेत्र में भी अपार संभावनाएं हैं. आधुनिक तकनीकों और अनुसंधान के बढ़ते दायरे के साथ यह क्षेत्र अच्छे करियर अवसर प्रदान करता है. बिरसा एग्रीकल्चर यूनिवर्सिटी जैसे संस्थान इसमें महत्वपूर्ण भूमिका निभा रहे हैं. 

12वीं के बाद कृषि क्षेत्र में करियर बनाने के लिए बिरसा एग्रीकल्चर यूनिवर्सिटी बेहतरीन विकल्प है. यहां एडवांस से लेकर डिप्लोमा कोर्स तक उपलब्ध हैं. यहां पर छात्रों को आधुनिक कृषि तकनीकों के बारें में पढ़ाया जाता है. यह यूनिवर्सिटी कृषि क्षेत्र में नए अवसर प्रदान कर रही है. 

12वीं के बाद कृषि में स्नातक 4 साल का कोर्स है, जिसको बीएससी- एग्रीकल्चर/ बीएससी–एग्रीकल्चर (ऑनर्स) कोर्स कहते हैं. इस कोर्स को प्रोफेशनल कोर्स की भी मान्यता है.
इसके लिए योग्यता 12 वीं में एग्रीकल्चर या बायोलॉजी से उतीर्ण होना है. बीएससी-एग्रीकल्चर कोर्स में एग्रीकल्चर के विभिन्न विषयों का अध्ययन वैज्ञानिक पद्धति से करते हैं, जिसमें सेमेस्टर है.
इस दौरान समस्त एग्रीकल्चरल टेक्नोलॉजी के विषयों पर गहन अध्ययन, प्रायोगिक और सैद्धांतिक रूप से जानकारी दी जाती है. इसमें कई सारे कोर्स हैं, जैसे- फार्म मैनेजमेंट, प्रोडक्शन और प्रोटेक्शन, इकोनॉमिक्स, बायोलॉजिकल साइंसेज, नेचुरल एंड सोशल साइंसेज.
एग्रीकल्चर फील्ड में सिर्फ खेती ही नहीं होती, यहां इंजीनियरिंग और फूड साइंस का भी बड़ा रोल होता है. इसमें बायोलॉजी, कैमिस्ट्री, फिजिक्स, मैथ्स और स्टैटिस्टिक्स के बेसिक कॉन्सेप्ट्स का इस्तेमाल किया जाता है. इससे फसलों की बेहतर पैदावार, प्रोसेसिंग और टेक्नोलॉजी को विकसित किया जा सके.
अगर एग्रीकल्चर की सही ट्रेनिंग ली जाए, तो सरकारी और प्राइवेट दोनों सेक्टर में बढ़िया नौकरियां मिल सकती हैं. आप फार्म मैनेजर, सुपरवाइजर, सॉइल साइंटिस्ट, कीट विशेषज्ञ (एंटोमोलॉजिस्ट), पैथोलॉजिस्ट, बागवानी विशेषज्ञ (हॉर्टिकल्चरिस्ट), एग्रोनोमिस्ट, मौसम वैज्ञानिक या पशुपालन विशेषज्ञ जैसे प्रोफेशन में अपना करियर बना सकते हैं.
अगर एग्रीकल्चर में दिलचस्पी है, तो इसमें कई जबरदस्त करियर ऑप्शन हैं. आप एग्रीकल्चरल इंजीनियर, कंप्यूटर इंजीनियर, फूड साइंटिस्ट, रिसर्च ऑफिसर, एग्रीकल्चर ऑफिसर, प्लांट फिजियोलॉजिस्ट, सर्वे रिसर्च इंजीनियर, एनवायर्नमेंटल कंट्रोल इंजीनियर, माइक्रोबायोलॉजिस्ट या फूड सुपरवाइजर जैसे प्रोफाइल में अपना करियर बना सकते हैं.
अगर एग्रीकल्चर में करियर बनाना चाहते हैं तो कई जगहों पर बढ़िया मौके मिल सकते हैं. भारत सरकार और राज्य सरकारों के कृषि विभाग, आईसीएआर के रिसर्च सेंटर, स्टेट एग्रीकल्चर यूनिवर्सिटी, कृषि विज्ञान केंद्र, स्टेट एग्रीकल्चर रिसर्च स्टेशन और मृदा जांच केंद्र जैसी जगहों पर नौकरी के अच्छे ऑप्शन होते हैं.
अगर एग्रीकल्चर से जुड़ी नौकरी चाहिए तो कई बड़े विभाग आपके लिए ऑप्शन हो सकते हैं. जैसे- राष्ट्रीय बीज निगम, केंद्रीय कृषि और पशुपालन मंत्रालय, राज्य कृषि और पशुपालन विभाग, जल और पर्यावरण मंत्रालय, मौसम विभाग आदि ढेरों मौके मिलते हैं.

 

25 ਹਜ਼ਾਰ ਨੌਕਰੀਆਂ ਇੱਕ ਸਾਲ 'ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ 'ਚ ਹੀ ਕੀਤਾ ਪੂਰਾ - ਮੁੱਖ ਮੰਤਰੀ, ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023

• 3910 ਮਾਸਟਰ ਕਾਡਰ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ 
• ਲੋਕਾਂ ਨੂੰ ਸੂਬੇ ਵਿੱਚ ਅਮਨ, ਫਿਰਕੂ ਸਦਭਾਵਨਾ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ 
• ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਣ ਵਾਲੇ ਵਾਰੀ ਸਿਰ ਸਲਾਖਾਂ ਪਿੱਛੇ ਜਾਣਗੇ 
• ਪੰਜਾਬ ਕੋਲ ਹੋਰ ਸੂਬਿਆਂ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਵਾਧੂ ਨਹੀਂ 

ਲੁਧਿਆਣਾ, 5 ਜਨਵਰੀ : ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ। ਇੱਥੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਰਕਾਰ ਬਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਪਹਿਲੇ ਸਾਲ ਦੌਰਾਨ 25 ਹਜ਼ਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਵਾਅਦੇ ਨੂੰ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਪੂਰਾ ਕਰ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੌਕਰੀਆਂ ਲਈ ਸਿਰਫ਼ ਇਕੋ-ਇਕ ਮਾਪਦੰਡ ਮੈਰਿਟ ਤੇ ਯੋਗਤਾ ਰੱਖਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ਵਿੱਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਿਰਆ ਨੂੰ ਪਾਰਦਰਸ਼ੀ ਤੇ ਸੁਚਾਰੂ ਤਰੀਕੇ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਵਰਗੇ ਤਿੰਨ ਖੇਤਰ ਸਾਡੀ ਸਰਕਾਰ ਦੇ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ ਕਿਉਂਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਉਤਸ਼ਾਹ ਨਾਲ ਕੰਮ ਕਰ ਰਹੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਇਨ੍ਹਾਂ ਖੇਤਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਉਤੇ ਕੇਂਦਰਤ ਹੈ। ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਦੀ ਤੁਲਨਾ ‘ਦੂਜੇ ਮਾਤਾ-ਪਿਤਾ’ ਵਜੋਂ ਕੀਤੀ, ਜੋ ਇਕ ਬੱਚੇ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨਵ-ਨਿਯੁਕਤ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਭਵਿੱਖ ਦੇ ਨਕਸ਼ ਘੜਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ ਤਾਂ ਕਿ ਉਹ ਕਿਸੇ ਵੀ ਖੇਤਰ ਵਿੱਚ ਨਾਮਣਾ ਖੱਟਣ ਦੇ ਯੋਗ ਬਣ ਸਕਣ। ਮੁੱਖ ਮੰਤਰੀ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ ਉਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਉਤੇ ਅਧਿਆਪਕ-ਮਾਪੇ ਮਿਲਣੀ ਕਰਵਾਉਣ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਜੋ ਮਾਪੇ ਤੇ ਅਧਿਆਪਕ ਵਿਦਿਆਰਥੀਆਂ ਦੀਆਂ ਰੁਚੀਆਂ ਬਾਰੇ ਚੰਗੀ ਸੂਝ-ਬੂਝ ਬਣਾਉਣ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਬੱਚੇ ਦਾ ਉਸ ਦੀ ਰੁਚੀ ਮੁਤਾਬਕ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਇਹ ਪਹਿਲਕਦਮੀ ਸਮੇਂ ਦੀ ਲੋੜ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮਾਣ ਹੈ ਕਿ ਇੱਥੋਂ ਦੇ ਬੱਚੇ ਮਿਹਨਤੀ ਦੇ ਹੁਸ਼ਿਆਰ ਹਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਆਪਣੇ ਘਰ ਨੇੜੇ ਬਦਲੀਆਂ ਕਰਵਾਉਣ ਲਈ ਸਮਾਂ ਬਰਬਾਦ ਕਰਨ ਦੀ ਥਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਉਤੇ ਧਿਆਨ ਕੇਂਦਰਤ ਕਰਨ। ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਭਵਿੱਖ ਵਿੱਚ ਆਪਣੇ ਪੜ੍ਹਾਏ ਬੱਚਿਆਂ ਉਤੇ ਮਾਣ ਹੋਵੇਗਾ ਕਿਉਂਕਿ ਵਿਦਿਆਰਥੀਆਂ ਦੀ ਸਫ਼ਲਤਾ ਨੂੰ ਕਦੇ ਵੀ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਜਲਦ ਹੀ ਸਕੂਲ ਆਫ਼ ਐਮੀਨੈਂਸ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਕ ਸਾਲ ਦੇ ਅੰਦਰ-ਅੰਦਰ ਸਾਰੇ ਸਕੂਲਾਂ ਵਿੱਚ ਮੁੰਡੇ-ਕੁੜੀਆਂ ਲਈ ਵੱਖਰੇ ਡੈਸਕ ਤੇ ਵੱਖਰੇ ਪਖ਼ਾਨੇ ਹੋਣਗੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲਾਂ ਦੀ ਬਿਹਤਰ ਸਾਂਭ-ਸੰਭਾਲ ਲਈ ਸੂਬਾ ਸਰਕਾਰ ਜਲਦ ਹੀ ਕੈਂਪਸ ਮੈਨੇਜਰ ਤੇ ਚੌਕੀਦਾਰਾਂ ਦੀ ਭਰਤੀ ਕਰੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਦੀ ਬੇਹੱਦ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦੀ ਰੱਖਿਆ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਮਨ, ਫਿਰਕੂ ਸਦਭਾਵਨਾ ਤੇ ਭਾਈਚਾਰੇ ਵਰਗੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਉਣ। ਪੰਜਾਬ ਕੋਲ ਹੋਰ ਸੂਬਿਆਂ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮੁੱਦੇ ਉਤੇ ਸੂਬੇ ਦੇ ਹਿੱਤ ਹਰ ਕੀਮਤ ਉਤੇ ਸੁਰੱਖਿਅਤ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਕਿਸੇ ਹੋਰ ਸੂਬੇ ਨੂੰ ਆਪਣੇ ਹਿੱਸੇ ਦਾ ਪਾਣੀ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਪਹਿਲਾਂ ਹੀ ਪਾਣੀ ਦੀ ਕਿੱਲਤ ਝੱਲ ਰਿਹਾ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ ਅਤੇ ਸੂਬੇ ਦੇ ਦਰਿਆ ਸੁੱਕਦੇ ਜਾ ਰਹੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਜਿਨ੍ਹਾਂ ਸੂਬੇ ਦੀ ਦੌਲਤ ਦੀ ਬੇਰਹਿਮੀ ਨਾਲ ਲੁੱਟ ਕੀਤੀ, ਉਨ੍ਹਾਂ ਨੂੰ ਵਾਰੀ ਸਿਰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦਾ ਸਰਮਾਇਆ ਲੁੱਟਣ ਦਾ ਘਿਨਾਉਣਾ ਜੁਰਮ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਲੋਕਾਂ ਤੋਂ ਵਾਪਸ ਕਰਵਾਏ ਪੈਸੇ ਦੀ ਵਰਤੋਂ ਲੋਕਾਂ ਦੀ ਖ਼ੁਸ਼ਹਾਲੀ ਤੇ ਸੂਬੇ ਦੇ ਤਰੱਕੀ ਲਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਮਾਰੋਹ ਵਿੱਚ ਪੁੱਜਣ ਉਤੇ ਸਵਾਗਤ ਕੀਤਾ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਦੇ ਸੁਧਾਰ ਲਈ ਚੁੱਕੇ ਕਦਮਾਂ ਬਾਰੇ ਵੀ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਤਰੁਨਪ੍ਰੀਤ ਸਿੰਘ ਸੌਂਦ, ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਦਲਜੀਤ ਸਿੰਘ ਗਰੇਵਾਲ, ਹਰਦੀਪ ਸਿੰਘ ਮੁੰਡੀਆਂ, ਹਾਕਮ ਸਿੰਘ ਠੇਕੇਦਾਰ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਪੀਏਯੂ ਦੇ ਵਾਈਸ ਚਾਂਸਲਰ

ਡਾ: ਸਤਬੀਰ ਸਿੰਘ ਗੋਸਲ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਵਣ ਵਿਕਾਸ ਨਿਗਮ ਦੇ ਚੇਅਰਮੈਨ ਨਵਜੋਤ ਸਿੰਘ ਜਰਗ, 'ਆਪ' ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਅਹਿਬਾਬ ਸਿੰਘ ਗਰੇਵਾਲ, 'ਆਪ' ਲੁਧਿਆਣਾ ਸ਼ਹਿਰੀ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ‘ਆਪ’ ਲੁਧਿਆਣਾ ਦਿਹਾਤੀ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਪ੍ਰਮੁੱਖ ਸਕੱਤਰ ਸਿੱਖਿਆ ਵੀ.ਕੇ ਮੀਨਾ, ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਡੀਜੀਐੱਸਈ ਪੰਜਾਬ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।

ਮੁੱਖ ਮੰਤਰੀ ਵੱਲੋਂ 5 ਜਨਵਰੀ ਨੂੰ 4700 ਤੋਂ ਵੱਧ ਮਾਸਟਰ ਕਾਡਰ ਅਧਿਆਪਕਾਂ ਨੂੰ ਸੌਂਪੇ ਜਾਣਗੇ ਨਿਯੁਕਤੀ ਪੱਤਰ, ਡਿਪਟੀ ਕਮਿਸ਼ਨਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, 3 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਜਨਵਰੀ, 2023 ਦਿਨ ਵੀਰਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਲਗਭਗ 4700 ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਆਡੀਟੋਰੀਅਮ ਵਿੱਚ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਵੀ ਮੌਜੂਦ ਸਨ, ਨੇ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਦੇ ਆਦੇਸ਼ ਵੀ ਦਿੱਤੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਿੱਚ ਬੈਠਣ, ਵਾਹਨਾਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੀ ਤਾਇਨਾਤੀ, ਸੁਰੱਖਿਆ ਸਮੇਤ ਹੋਰ ਲੋੜੀਂਦੇ ਪੁਖ਼ਤਾ ਪ੍ਰਬੰਧਾਂ ਨੂੰ
ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਮੈਡੀਕਲ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਅਧਿਆਪਕਾਂ, ਪਤਵੰਤਿਆਂ ਆਦਿ ਨੂੰ ਸਮਾਗਮ ਵਿੱਚ ਦਾਖਲ ਹੋਣ ਦੌਰਾਨ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਸਮੂਹ ਸਟਾਫ਼ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ ਜਾਣ ਨੂੰ ਯਕੀਨੀ ਬਣਾਉਣ।

ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਲਈ ਵੱਡਾ ਉਪਰਾਲਾ - ਮੈਗਾ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੇਲੇ ਦਾ ਆਯੋਜਨ 23 ਨੂੰ

ਲੁਧਿਆਣਾ, 21 ਦਸੰਬਰ - ਰਾਜ ਸਰਕਾਰ ਦੇ ਨੈਸ਼ਨਲ ਕੈਰੀਅਰ ਸਰਵਿਸ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋੋਂ ਦੱਸਿਆ ਗਿਆ ਕਿ ਸਰਕਾਰੀ ਆਈ.ਟੀ.ਆਈ, ਗਿੱਲ ਰੋਡ, ਜਿਲਾ ਲੁਧਿਆਣਾ ਵਿਖੇ ਮਿਤੀ 23.12.2022 (ਸ਼ੁੱਕਰਵਾਰ) ਨੂੰ ਮੈਗਾ ਰੋੋਜ਼ਗਾਰ ਮੇਲਾ ਅਤੇ ਸਵੈ-ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10:30 ਵਜੋਂ ਤੋਂ ਸ਼ਾਮ 3:30 ਵਜੇ ਤੱਕ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਅਤੇ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ
ਦੇਣ ਅਤੇ ਸਵੈ-ਰੋੋਜ਼ਗਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੈਗਾ ਜੋੋਬ ਫੇਅਰ ਵਿੱਚ ਲੁਧਿਆਣਾ ਅਤੇ ਪੂਰੇ ਪੰਜਾਬ ਦੀਆਂ ਪ੍ਰਸਿੱਧ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਕੋਕਾ ਕੋਲਾ, ਪੇਅਟੀਐਮ ਸਰਵਿਸਜ ਪ੍ਰਾ: ਲਿਮਟਿਡ, ਵੈਸਟਸਾਈਡ ਟ੍ਰੈਂਟ ਲਿਮਟਿਡ, ਆਈ.ਸੀ.ਆਈ. ਫਾਊਂਡੇਸ਼ਨ, ਐਕਸਿਸ ਬੈਂਕ, ਕੁਐਸ ਕਾਰਪ, ਐਲ.ਆਈ.ਸੀ. ਆਫ ਇੰਡੀਆ, ਹੈਲਥ ਕੇਅਰ ਐਟ ਹੋਮ, ਵਢੇਰਾ ਸਿਕਿਉਰਿਟੀ, ਵਿੰਦਾ ਫੈਬ ਇੰਡੀਆ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, Graduation (BBA, BCA, B.com any other), Post Graduation (MBA/MCA any other), Any Skill Course ਪਾਸ ਕੀਤਾ ਲਾਜ਼ਮੀ ਹੈ। ਇਸ ਮੇਲੇ ਵਿੱਚ ITIs, GNM, ANM, BSC Nursing, ਟੈਕਨੀਕਲ ਕੋੋਰਸ ਪਾਸ ਪ੍ਰਾਰਥੀਆਂ ਲਈ ਸਪੈਸ਼ਲ ਕੰਪਨੀਆਂ ਭਾਗ ਲੈ ਰਹੀਆ ਹਨ। ਜਿਲ੍ਹਾ ਲੁਧਿਆਣਾ ਦੇ ਨੌੌਜਵਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋ ਅਪੀਲ ਕੀਤੀ ਗਈ ਕਿ ਇਸ ਮੇਲੇ
ਵਿੱਚ ਵੱਧ ਤੋਂ ਵੱਧ ਭਾਗ ਲਿਆ ਜਾਵੇ। ਡਿਪਟੀ ਡਾਇਰੈਕਟਰ ਵੱਲੋੋਂ ਜਾਣਕਾਰੀ ਦਿੰਦੇ ਹੋੋਏ ਦੱਸਿਆ ਗਿਆ ਕਿ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ ( 2-3 ਕਾਪੀਆਂ ) ਲੈ ਕੇ ਪਹੁੰਚਣ ਅਤੇ ਮੈਗਾ ਜੋੋਬ ਫੇਅਰ ਵਿੱਚ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਲਈ ਪ੍ਰਾਰਥੀਆਂ ਨੂੰ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਮੇਲੇ ਵਿੱਚ ਪਹੁੰਚਣ। ਵਧੇਰੇ ਜਾਣਕਾਰੀ ਲਈ  ਇਸ ਦਫਤਰ ਦੇ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

पुर्तगाल पहुंचाने के चक्र में धोखेबाज ट्रैवल एजेंट ने रास्ते में ही नौजवान को मौत के घाट उतारा


सर्बिया के रास्ते पुर्तकाल पहुंचाने को लेकर नोसरबाजों ने लिए 19 लाख, सर्बिया में युवक के चार माह करवाए ठहराव दौरान मौत।परिवार ने बेटे की विदेश में लापता होने की करवाई वीडियो वायरल तो पता चला के 3 माह पहले हो चुकी थी साहिल की मौत 
होशियारपुर के दसूहा में नोसरबांजो के जाल में फंसे दसूहा के युवक की सर्विया में मौत हो गई। मृतक साहिल कुमार 20साला पुत्र प्रेम वासी कोटली खुर्द का रहिने वाला था। मृतक के परिवार वा गांव वासियों ने सराकर से अपील की मृतक का शव सरविया से मंगवाकर परिजनों के हवाले किया जाए। वहीं मृतक के परिवार के साथ दुख सांझ करने आएआप विधायक कर्मवीर सिंह घुमन के पिता ने परिवार को आश्वासन दिया कि दोषी ट्रैवल एजेंटों के खिलाफ सख्त से सख्त कार्रवाई की जाएगी 

मृतक के पिता प्रेम ने बताया की दसूहा का और पटियाला के ट्रैवल एजेंट नोसरबाज ने बेटे को पुर्तकाल भेजने के नाम 19 लाख की राशि तय हुई। जिसके बाद इसी साल के जून माह की 4 तारिक को बेटे की फ्लाइट करवा दी गई। जहां से पहले बेटा दुबई गया। उसके बाद उसे सर्विय भेज दिया गया। सर्बिया में पहुंचने के बाद 4 माह तक बेटे को वहीं पर किसी कैंप में रखा गया। हमारे द्वारा नोसरबाजो से इस संबंधी बार बार उसके पुरतकाल पहुंचाने संबंधी बात चीत की गई लेकिन हमे आश्वाशन ही दिए गए।नोरबाजों द्वारा एक दिन हमारे पास फोन आया की आपके बेटे को आगे भेजने के लिए और रुपया लगेगे। जिसके बाद उनके द्वारा डिमांड किए गए 7 लाख की रकम उन्हें और दी गई। लेकिन कुछ माह के बाद बेटे से बात नहीं हो पाई उसका फोन भी बंद आना शुरू हो गया। नोसरबाजों से बात की गई लेकिन उनके द्वारा भी हमे धमकाना शुरू कर दिया। जिसके बाद हमारे द्वारा फेसबुक पर अपने बेटे की सर्बिया में लापता होने की वीडियो वायरल की जिसके बाद हमे सर्बिया से फोन आया के आपके बेटे की मौत हो चुकी है। जिसके बाद नोरबाजो के खिलाफ थाना दसूहा को शिकायत दर्ज करवा दी गई थी।बेटे के विदेश में लापता होने की वीडियो वायर की तो पता चला के के सही की 3 माह पहले हो चुकी थी मौत।

वही मृतक की माता ने बताया कि साहिल के सर्बिया पहुंचने के कुछ महीनो तक फोन पर बात होती रही। लेकिन 17 अगस्त के बाद साहिल से बात नही हो पाई। नोसरबाजों से हमारे द्वारा बात करने को लेकर मिला गया लेकिन हमे यह ही बताते रहे की वह दूसरे कैंप में भेजा गया। ओर हमे यह भी बताया गया की बेटा बीमार हो गया जिसको हपताल में दाखिल करवाया जा रहा मृतक की माता ने प्रशासन से गुहार लगाई है की ट्रेवल एजेंटों के खिलाफ सख्त से सख्त कार्रवाई की जाए

वही मृत्यु की दादी राजेंद्र कौर ने बताया कि साहिल को सीधा पुर्तगाल भेजने के लिए 19 लाख रुपए की मांग की थी पर साहिल को डोंकी राही पुर्तगाल भेजा जा रहा था जहां सर्विय में साहिल की पिटाई करने से मौत हो गई उन्होंने मांग की है कि दोनों दोषियों के खिलाफ सख्त कार्रवाई की जाए वहीं उन्होंने बताया कि पैसे लेने के लिए बुद्धू बरकत का ट्रैवल एजेंट और उसकी पत्नी वह माता आए थे बुद्ध बरकत का ट्रैवल एजेंट विदेश भाग्य चुका है पर उसकी माता वह पत्नी गांव में ही रहते हैं हम जब उनसे साहिल की बात करते हैं तो वह हमारे साथ गाली गलौच करते हैं

वही डीएसपी दसूहा बलवीर सिंह ने बताया की इस मामले को लेकर जांच की जा रही है जो भी दोषी पाया जाएगा उसके खिलाफ कार्य वही की जाएगी।

ਡੀ.ਬੀ.ਈ.ਈ. ਵਿਖੇ ਭਲਕੇ ਰੋਜ਼ਗਾਰ ਕੈਂਪ ਦਾ ਆਯੋਜਨ

ਲੁਧਿਆਣਾ, 08 ਦਸੰਬਰ - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ

(ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ  ਭਲਕੇ 09 ਦਸੰਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰ 10 ਤੋਂ 1 ਵਜੇ ਤੱਕ ਹੋਵੇਗਾ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ। ਭਲਕੇ ਲੱਗਣ ਵਾਲੇ ਰੋਜ਼ਗਾਰ ਕੈਂਪ ਮੌਕੇ ਉੱਘੀਆਂ ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ ਜਿਨ੍ਹਾਂ ਵਿੱਚ ਰੁਦਰਾ ਸਿਕਿਉਰਿਟੀ ਸਰਵਿਸਜ, ਨਿਊਜਵੈਨ ਟੈਕਨਾਲੋਜੀ, ਪੁਖਰਾਜ ਹੈਲਥ ਕੇਅਰ, ਬਾਏਯੂਜ, ਸ਼ਿਵਾਂਗਿਨੀ ਲੋਜਿਸਟਿਕਸ, ਐਸ.ਟੀ. ਕੋਟੈਕਸ, ਡੈਮਸਨ ਗਰੁੱਪ, ਮਨੂਰਾਜ ਸੈਲਉਰ ਸਰਵਿਸਜ ਪ੍ਰਾ: ਲਿਮਟਿਡ, ਵੀ ਕੇਅਰ ਹੋਮ, ਭਾਰਤੀ ਏਅਰਟੈਲ, ਐਕਸਿਸ ਬੈਂਕ, ਵਾਸਟ ਗਰੁੱਪ ਆਦਿ ਸ਼ਾਮਲ ਹਨ। ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨਾਂ ਦੀ ਉਮਰ 18 ਤੋਂ 40 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ITI & Diploma Holders, Ele. Degree, Graduation, B.tech (Mechanical/Civil Engineering), MBA ਪਾਸ ਕੀਤਾ ਹੋਵੇ। ਸ਼੍ਰੀ ਨਵਦੀਪ ਸਿੰਘ ਡਿਪਟੀ ਸੀ.ਈ.ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,
ਲੁਧਿਆਣਾ ਵੱਲੋੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ  (2 ਜਾਂ 3 ਫੋਟੋ ਕਾਪੀਆਂ) ਦੇ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਉਮੀਦਵਾਰ ਆਪਣਾ ਨਾਮ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚੋੋ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰ: 7740001682 'ਤੇ ਵੀ ਸੰਪਰਕ ਸੰਪਰਕ ਕੀਤਾ ਜਾ ਸਕਦਾ ਹੈ।

ਨੌਜਵਾਨਾਂ ਨੂੰ ਸੀ.ਆਈ.ਐਸ.ਐਫ. (ਕਾਂਸਟੇਬਲ/ਟਰੇਡਜਮੈਨ) ਦੀ ਭਰਤੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਮੁਫਤ ਸਿਖਲਾਈ ਸੁਰੂ

 - ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 81988-00853 ਅਤੇ 99143-69376 'ਤੇ ਵੀ ਕੀਤਾ ਜਾ ਹੈ ਸੰਪਰਕ

ਲੁਧਿਆਣਾ, 08 ਦਸੰਬਰ  - ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ

ਵੱਲੋਂ ਸੀ.ਆਈ.ਐਸ.ਐਫ. (ਕਾਂਸਟੇਬਲ/ਟਰੇਡਜ ਮੈਨ) ਦੀ ਭਰਤੀ ਲਈ ਮੁਫਤ ਸਿਖਲਾਈ ਸੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਸੀ-ਪਾਈਟ ਕੈਂਪ ਇੰਚਾਰਜ਼ ਸ੍ਰੀ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਜਿਲ੍ਹੇ ਨਾਲ ਸਬੰਧਤ ਨੌਜਵਾਨ ਆਪਣੇ ਅਸਲ ਸਰਟੀਫਿਕੇਟ ਅਤੇ ਆਨਲਾਈਨ ਅਪਲਾਈ ਕਰਨ ਦਾ ਸਬੂਤ ਨਾਲ ਲੈ ਕੇ ਸਕਰੀਨਿੰਗ ਅਤੇ ਟਰਾਇਲ ਲਈ ਕੈਂਪ ਵਿਚ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਉਮਰ 18 ਤੋਂ 23 ਸਾਲ, ਕੱਦ 170 ਸੈਟੀਮੀਟਰ, ਛਾਤੀ 80 ਤੋਂ 85 ਸੈਟੀਮੀਟਰ ਅਤੇੇ ਵਿਦਿਅਕ ਯੋਗਤਾ 10ਵੀਂ ਜਾਂ 12ਵੀਂ ਪਾਸ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਵਿਚ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ ਅਤੇ ਖਾਣਾ
ਬਿਲਕੁੱਲ ਮੁਫਤ ਦਿੱਤਾ ਜਾਵੇਗਾ। ਸਕਰੀਨਿੰਗ ਅਤੇ ਟਰਾਇਲ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਵਾਸਤੇ 81988-00853 ਅਤੇ 99143-69376 ਨੰਬਰਾਂ 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਦਫ਼ਤਰ ਜ਼ਿਲ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਸਵੈ ਰੋਜਗਾਰ ਕੈਂਪ ਦਾ ਆਯੋਜਨ

ਲੁਧਿਆਣਾ, 29 ਨਵੰਬਰ (ਸੰਜੀਵ ਕੁਮਾਰ ਸ਼ਰਮਾ) - ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਨੌਕਰੀਆਂ ਤੋਂ ਇਲਾਵਾ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਇਸ ਸੰਬੰਧ ਵਿੱਚ ਜਿਲ੍ਹਾ

ਪ੍ਰਸਾਸ਼ਨ, ਲੁਧਿਆਣਾ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 30 ਨਵੰਬਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ ਲੁਧਿਆਣਾ ਵਿਖੇ ਸਵੈ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਇਸ ਸਬੰਧੀ ਸ੍ਰੀਮਤੀ ਮਿਨਾਕਸ਼ੀ ਸ਼ਰਮਾ, ਡਿਪਟੀ ਡਾਇਰੈਕਟਰ, ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਲੁਧਿਆਣਾ ਵੱਲੋਂ ਜਿੱਕੇ ਸਾਰੇ ਨੌਜਵਾਨ ਉਮੀਦਵਾਰਾਂ ਨੂੰ ਆਤਮ ਨਿਰਭਰ ਹੋਣ ਖਾਤਰ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਕੈਂਪ ਵਿੱਚ ਹਿੱਸਾ ਲੈਣ ਤੋਂ ਪਹਿਲਾ  ਵਿਭਾਗ ਦੇ ਪੋਰਟਲ www.pgrkam.com ਉੱਪਰ ਆਪਣਾ ਨਾਮ ਦਰਜ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਸ੍ਰੀਮਤੀ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਸਵੈ-ਰੋਜ਼ਗਾਰ ਕੈਂਪ ਵਿੱਚ ਜਿਲ੍ਹਾ ਉਦਯੋਗ ਕੇਂਦਰ, ਐਸ.ਸੀ. ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ (ਬੈਕਫਿੰਕੋ), ਜਿਲ੍ਹਾ ਲੀਡ ਬੈਂਕ ਮੈਨੇਜਰ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਆਦਿ ਸਵੈ ਰੋਜ਼ਗਾਰ ਵਿਭਾਗਾ ਦੇ ਨੁਮਾਇੰਦੇ ਭਾਗ ਲੈ ਰਹੇ ਹਨ।

ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮਿਸ ਸੁਖਮਾਨ ਮਾਨ ਵੱਲੋਂ ਦੱਸਿਆ ਗਿਆ ਕਿ ਇਸ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਵਿਭਾਗਾਂ ਵੱਲੋਂ ਦਿੱਤੀਆ ਜਾ ਰਹੀਆ ਲੋਨ ਸਕੀਮਾ ਸਬੰਧੀ ਉਨ੍ਹਾਂ ਦੀ ਯੋਗਤਾ, ਲੋਨ ਦੀ ਰਾਸ਼ੀ ਅਤੇ ਲੋਨ 'ਤੇ ਮਿਲਣ ਵਾਲੀ ਸਰਕਾਰੀ ਸਬਸਿਡੀ  ਬਾਰੇ ਮੁਕੰਮਲ ਜਾਣਕਾਰੀ ਦਿੱਤੀ ਜਾਵੇਗੀ।

ਸ੍ਰੀਮਤੀ ਮਿਨਾਕਸ਼ੀ ਸ਼ਰਮਾ, ਡਿਪਟੀ ਡਾਇਰੈਕਟਰ, ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਜੋ ਨੌਜਵਾਨ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਪ੍ਰਾਪਤ ਕਰਨ ਦੀ ਉਮਰ ਹੱਦ (35 ਸਾਲ ਤੋਂ ਉੱਪਰ) ਟੱਪ ਚੁੱਕੇ ਹਨ ਅਤੇ ਆਰਥਿਕ ਸਥਿਤੀ ਅੱਜ ਕੱਲ੍ਹ ਦੇ ਹਾਲਾਤਾਂ ਮੁਤਾਬਕ ਕਮਜੋਰ ਹੈ ਤਾਂ ਆਪਣਾ ਸਵੈ ਰੋਜਗਾਰ ਅਪਣਾ ਕੇ ਵੱਧ ਤੋਂ ਵੱਧ ਮਿਹਨਤ ਕਰਕੇ ਆਪਣੀ ਆਰਥਿਕ ਸਥਿਤੀ ਨੂੰ ਸੁਧਾਰਨ/ ਉੱਚਾ ਚੁੱਕਣ ਲਈ ਇਸ ਸਵੈ ਰੋਜਗਾਰ ਮੇਲੇ ਦਾ ਲਾਹਾ ਲੈ ਸਕਦੇ ਹਨ।

ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਵੈ ਰੋਜਗਾਰ ਅਪਣਾ ਕੇ ਆਪਣਾ ਰੋਜ਼ਗਾਰ ਸੁਰੂ ਕਰ ਅਤੇ ਹੋਰਾਂ ਨੂੰ ਵੀ ਰੋਜਗਾਰ ਪ੍ਰਦਾਨ ਕਰਨ।

ਨਗਰ ਨਿਗਮ ਲੁਧਿਆਣਾ ਵਿੱਚ ਕੰਮ ਕਰਦੇ ਕੱਚੇ ਸਫਾਈ ਸੇਵਕਾਂ/ ਸੀਵਰਮੈਨਾਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਚੱਲ ਰਹੀ ਹੈ।

ਨਗਰ ਨਿਗਮ ਲੁਧਿਆਣਾ ਵੱਲੋਂ ਸਰਕਾਰ ਦੇ ਹੁਕਮਾਂ ਅਨੁਸਾਰ ਨਗਰ ਨਿਗਮ ਲੁਧਿਆਣਾ ਵਿੱਚ ਕੰਮ ਕਰਦੇ ਕੱਚੇ ਸਫਾਈ

ਸੇਵਕਾਂ/ ਸੀਵਰਮੈਨਾਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਚੱਲ ਰਹੀ ਹੈ। ਇਸ ਸਬੰਧੀ ਨਗਰ ਨਿਗਮ ਅਤੇ ਸਰਕਾਰ ਦੇ ਧਿਆਨ ਵਿੱਚ ਆਇਆ ਕਿ ਸਰਕਾਰ ਦੀ ਗਾਇਡਲਾਇਨਜ਼/ ਸ਼ਰਤਾ ਅਨੁਸਾਰ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਉਮਰ ਦੀ ਅਧਿਕਤਮ ਸੀਮਾ 37 ਸਾਲ ਮਿੱਥੀ ਹੋਈ ਹੈ, ਜਿਸ ਵਿੱਚ ਐਸ.ਸੀ/ ਓ.ਬੀ.ਸੀ ਕੈਟਾਗਿਰੀ ਦੇ ਵਿਅਕਤੀਆਂ ਅਤੇ ਵਿਧਵਾਵਾਂ ਨੂੰ (05 ਸਾਲ ਦੀ ਛੋਟ ਦਿੱਤੀ ਜਾ ਸਕਦੀ ਹੈ। ਇਨ੍ਹਾਂ ਗਾਇਡਲਾਇਨਜ਼/ ਸ਼ਰਤਾਂ ਕਾਰਨ ਕਈ ਅਜਿਹੇ ਕੱਚੇ ਮੁਲਾਜ਼ਮ ਰੈਗੂਲਰ ਹੋਣ ਦੇ ਲਾਭ ਤੋਂ ਵਾਂਝੇ ਰਹਿ ਗਏ ਹਨ, ਜਿਨ੍ਹਾਂ ਦੀ ਉਮਰ ਇਸ ਸਮੇਂ ਸਰਕਾਰ ਵੱਲੋਂ ਤੈਅ ਕੀਤੀ ਹੋਈ ਅਧਿਕਤਮ ਉਮਰ ਨਾਲੋਂ ਵੱਧ ਹੈ। ਇਸ ਮੁੱਦੇ ਸਬੰਧੀ ਸ਼ਹਿਰ ਦੇ ਸਮੂਹ ਐਮ.ਐਲ.ਏਜ਼ ਅਤੇ ਕੌਂਸਲਰਜ਼ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਜਿਹੜੇ ਸਫਾਈ ਸੇਵਕਾਂ ਸੀਵਰਮੈਨਾਂ ਨੂੰ 42 ਸਾਲ ਤੋਂ ਵੱਧ ਉਮਰ ਹੋਣ ਦੀ ਕੰਡੀਸ਼ਨ ਕਰਕੇ ਸੇਵਾ ਵਿੱਚ ਰੈਗੂਲਰ ਨਹੀਂ ਕੀਤਾ ਜਾ ਰਿਹਾ, ਉਨ੍ਹਾਂ ਨੂੰ ਉਮਰ ਦੀ ਇਸ ਕੰਡੀਸ਼ਨ ਤੋਂ ਛੋਟ ਦਿੱਤੀ ਜਾਵੇ ਅਤੇ ਰੈਗੂਲਰ ਕੀਤਾ ਜਾਵੇ ਕਿਉਂਕਿ ਇਹ ਮੁਲਾਜ਼ਮ ਕਈ ਸਾਲਾਂ ਤੋਂ ਨਗਰ ਨਿਗਮ ਵਿੱਚ ਬਤੌਰ ਕੱਚੇ ਕਰਮਚਾਰੀ ਆਪਣੀ ਸੇਵਾ ਦੇ ਰਹੇ ਹਨ ਅਤੇ ਨਗਰ ਨਿਗਮ ਵਿੱਚ ਸੇਵਾ ਕਰਦੇ ਹੋਏ ਹੁਣ ਉਮਰ-ਦਰਾਜ ਹੋ ਗਏ ਹਨ।

ਇਸ ਸਬੰਧੀ ਨਗਰ ਨਿਗਮ ਲੁਧਿਆਣਾ ਦੇ ਮੇਅਰ-ਸ਼੍ਰੀ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਵੱਲੋਂ ਲੁਧਿਆਣਾ ਸ਼ਹਿਰ ਦੇ ਸਮੂਹ ਐਮ.ਐਲ.ਏਜ਼ ਨਾਲ ਇੱਕ ਸੰਯੁਕਤ ਮੀਟਿੰਗ ਕੀਤੀ ਗਈ ਕਿ ਜਿਸ ਵਿੱਚ ਸ਼੍ਰੀ ਦਲਜੀਤ ਸਿੰਘ ਗਰੇਵਾਲ, ਐਮ.ਐਲ.ਏ (ਪੂਰਬੀ), ਸ਼੍ਰੀ ਗੁਰਪ੍ਰੀਤ ਬੱਸੀ, ਐਮ.ਐਲ.ਏ (ਪੱਛਮੀ), ਸ਼੍ਰੀ ਮਦਨਲਾਲ ਬੰਗਾ, ਐਮ.ਐਲ.ਏ (ਉੱਤਰੀ), ਸ਼੍ਰੀਮਤੀ ਰਜਿੰਦਰ ਪਾਲ ਕੌਰ ਛੀਨਾ, ਐਮ.ਐਲ.ਏ (ਦੱਖਣੀ), ਸ਼੍ਰੀ ਕੁਲਵੰਤ ਸਿੰਘ ਸਿੱਧੂ, ਐਮ.ਐਲ.ਏ (ਆਤਮ ਨਗਰ), ਸ਼੍ਰੀ ਅਸ਼ੋਕ ਪ੍ਰੇਸ਼ਰ, ਐਮ.ਐਲ.ਏ (ਸੈਂਟਰਲ) ਅਤੇ ਸ਼੍ਰੀ ਹਰਦੀਪ ਸਿੰਘ ਮੁੰਡੀਆ, ਐਮ.ਐਲ.ਏ (ਸਾਹਨੇਵਾਲ) ਸ਼ਾਮਿਲ ਸਨ। ਮੀਟਿੰਗ ਵਿੱਚ ਸਮੂਹ ਐਮ.ਐਲ.ਏਜ਼ ਅਤੇ ਮੇਅਰ ਅਜਿਹੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਨਿਯੁਕਤੀ ਦੀ ਅਧਿਕਤਮ ਸੀਮਾ ਵਿੱਚ ਛੋਟ ਦੇਣ ਦੇ ਹੱਕ ਵਿੱਚ ਸਨ। ਉਪਰੰਤ ਇਸ ਸਬੰਧੀ ਸ਼ਹਿਰ ਦੇ ਸਮੂਹ ਐਮ.ਐਲ.ਏਜ਼ ਵੱਲੋਂ ਚੰਡੀਗੜ੍ਹ ਵਿਖੇ ਸ਼੍ਰੀ ਭਗਵੰਤ ਸਿੰਘ ਮਾਨ, ਮੁੱਖ ਮੰਤਰੀ, ਪੰਜਾਬ ਜੀ ਅਤੇ ਸ਼੍ਰੀ ਇੰਦਰਬੀਰ ਸਿੰਘ ਨਿੱਝਰ, ਮੰਤਰੀ, ਸਥਾਨਕ ਸਰਕਾਰ ਵਿਭਾਗ, ਪੰਜਾਬ ਜੀ ਸਨਮੁੱਖ ਇਸ ਮੁੱਦੇ ਨੂੰ ਚੁੱਕਿਆ ਗਿਆ ਅਤੇ ਉਮਰ ਦੀ ਅਧਿਕਤਮ ਸੀਮਾ ਕਰਾਸ ਕਰ ਚੁੱਕੇ ਕੱਚੇ ਮੁਲਾਜ਼ਮਾਂ ਨੂੰ ਉਮਰ ਸੀਮਾ ਤੋਂ ਛੋਟ ਦਿੰਦੇ ਹੋਏ ਰੈਗੂਲਰ ਕਰਨ ਦੀ ਮੰਗ ਕੀਤੀ ਗਈ।

ਇਸ ਲਈ ਮਾਣਯੋਗ ਮੇਅਰ ਜੀ ਵੱਲੋਂ ਆਸ਼ਵਾਸਨ ਦਿਤਾ ਗਿਆ ਕਿ ਨਗਰ ਨਿਗਮ ਵਲੋਂ ਕਚ ਸੀਵਰਮੈਨਾਂ/ ਸਫਾਈ ਸੇਵਕਾਂ ਨੂੰ ਰੈਗੂਲਰ ਕਰਨ ਲਈ ਉਨ੍ਹਾਂ ਦੀ ਇਸ ਸਮੇਂ ਦੀ ਉਮਰ ਦੀ ਬਜਾਏ ਉਨ੍ਹਾਂ ਦੇ ਨਗਰ ਨਿਗਮ ਵਿੱਚ ਬਤੌਰ ਕੱਚੇ ਕਰਮਚਾਰੀ ਭਰਤੀ ਹੋਣ ਦੇ ਸਮੇਂ ਦੀ ਉਮਰ ਨੂੰ ਆਧਾਰ ਬਣਾਕੇ ਰੈਗੂਲਰ ਕਰਨ ਸਬੰਧੀ ਮਤਾ ਨਗਰ ਨਿਗਮ ਦੇ ਜਨਰਲ ਹਾਊਸ ਪਾਸੋਂ ਪਾਸ ਕਰਵਾਉਣ ਹਿੱਤ ਸਕਾਰਾਤਮਕ ਤੌਰ ਤੇ ਵਿਚਾਰਿਆ ਜਾਵੇਗਾ ਅਤੇ ਪ੍ਰਵਾਨ ਹੋਣ ਉਪਰੰਤ ਫਾਇਨਲ ਅਪਰੂਵਲ ਲਈ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ। ਨਗਰ ਨਿਗਮ ਦੇ ਮਾਣਯੋਗ ਮੇਅਰ, ਉੱਚ-ਅਧਿਕਾਰੀ ਅਤੇ ਸਮੂਹ ਐਮ.ਐਲ.ਏਜ਼ ਵੱਲੋਂ ਜ਼ਾਹਿਰ ਕੀਤਾ ਗਿਆ ਹੈ ਕਿ ਉਹ ਸਦਾ ਮੁਲਾਜ਼ਮ ਹਿੱਤਾ ਦੇ ਹੱਕ ਵਿੱਚ ਹਨ ਅਤੇ ਉਨ੍ਹਾਂ ਦੇ ਹੱਕਾਂ ਨੂੰ ਦਵਾਉਣ ਲਈ ਹਮੇਸ਼ਾ ਹਰ ਸੰਭਵ ਜਤਨ ਕਰਨ ਲਈ ਤਿਆਰ ਹਨ।

ਐਸ.ਸੀ.ਡੀ. ਕਾਲਜ਼ ਵਲੋਂ ਡੀ.ਬੀ.ਈ.ਈ. ਦੇ ਸਹਿਯੋਗ ਨਾਲ ਸਵੈ ਰੋਜ਼ਗਾਰ/ਉਦਮੀ/ਸਟਾਰਟ-ਅੱਪਸ ਬਾਰੇ ਵਰਕਸ਼ਾਪ ਆਯੋਜਿਤ


ਲੁਧਿਆਣਾ, 18 ਨਵੰਬਰ (Sanjeev Kumar Sharma) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਐਸ.ਸੀ.ਡੀ. ਸਰਕਾਰੀ ਕਾਲਜ਼ ਦੇ ਕਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ ਲੁਧਿਆਣਾ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ "ਸਵੈ-ਰੁਜ਼ਗਾਰ/ਉਦਮੀ/ਸਟਾਰਟ-ਅੱਪ" ਵਿਸ਼ੇ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ: ਤਨਵੀਰ ਲਿਖਾਰੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਾਲਜ ਦੇ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ। ਪਲੇਸਮੈਂਟ ਸੈੱਲ ਦੇ ਕਨਵੀਨਰ ਡਾ.ਸਾਜਲਾ ਨੇ ਬੁਲਾਰਿਆਂ ਦੀ ਜਾਣ ਪਛਾਣ ਕਰਵਾਈ।ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ. ਅਤੇ ਡਾ. ਅਰਵਿੰਦ ਢੀਂਗਰਾ (ਕਾਰਜਕਾਰੀ ਨਿਰਦੇਸ਼ਕ,ਐਸ.ਟੀ.ਈ.ਪੀ. ਲੁਧਿਆਣਾ) ਵਲੋਂ ਸੈਮੀਨਾਰ ਵਿੱਚ ਸ਼ਾਮਲ ਹੋਏ ਲਗਭਗ 200

ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਜਿੱਥੇ ਸਰਕਾਰ ਦੀਆਂ ਪ੍ਰਚਲਿਤ ਸਕੀਮਾਂ ਜਿਵੇਂ "ਸਟਾਰਟਅੱਪ ਇੰਡੀਆ", "ਪੀ.ਐਮ.ਜੀ.ਈ.ਪੀ." ਆਦਿ ਬਾਰੇ ਜਾਣੂੰ ਕਰਵਾਇਆ ਉੱਥੇ ਹੀ ਵਿਦਿਆਰਥੀਆਂ ਲਈ ਇਹ ਇੱਕ ਬਹੁਤ ਹੀ ਜਾਣਕਾਰੀ ਭਰਪੂਰ ਸੈਸ਼ਨ ਸੀ ਜਿਸ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਕਾਰਜ਼ਸੈਲੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸਵੈ-ਰੁਜ਼ਗਾਰ ਦੇ ਵੱਖ-ਵੱਖ ਮੌਕਿਆਂ ਦੀ ਖੋਜ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਸ ਮੌਕੇ ਸਟੂਡੈਂਟਸ ਕੌਂਸਲ ਦੇ ਸਾਰੇ ਮੈਂਬਰਾਂ ਵਲੋਂ ਆਪਸੀ ਤਾਲਮੇਲ ਨਾਲ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ।

ਐਚ.ਡੀ.ਐਫ.ਸੀ. ਬੈਂਕ, ਕੈਲੀਬੈਹਰ, ਈ-ਕਾਮ ਐਕਸਪ੍ਰੈਸ, ਲਰਨਿੰਗ ਸੈਸ਼ਨਜ, ਸਟਾਰ ਹੈਲਥ, ਰੈਨੀ ਸਟਰਾਈਪਸ ਪ੍ਰਾਇਵੇਟ ਲਿਮਟਿਡ ਵੱਲੋਂ ਕੀਤੀ ਜਾਵੇਗੀ ਸ਼ਮੂਲੀਅਤ - ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ

ਲੁਧਿਆਣਾ, 27 ਅਕਤੂਬਰ  - ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 27 ਅਕਤੂਬਰ, 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਭਲਕੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਉੱਘੀਆਂ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਜਿਸ ਵਿੱਚ ਐਚ.ਡੀ.ਐਫ.ਸੀ. ਬੈਂਕ, ਕੈਲੀਬੈਹਰ, ਈ-ਕਾਮ ਐਕਸਪ੍ਰੈਸ, ਲਰਨਿੰਗ ਸੈਸ਼ਨਜ, ਸਟਾਰ ਹੈਲਥ, ਰੈਨੀ ਸਟਰਾਈਪਸ ਪ੍ਰਾਇਵੇਟ ਲਿਮਟਿਡ ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨਾਂ ਦੀ ਉਮਰ 18 ਤੋਂ 30 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 10ਵੀ ਹੋਵੇ, 12ਵੀ, ਗ੍ਰੇਜੂਏਸ਼ਨ, ਪੋਸਟ ਗ੍ਰੇਜੂਏਸ਼ਨ, ਡਿਪਲੋਮਾ ਹੋਲਡਰ, ਪਾਸ ਉਮੀਦਵਾਰ ਵੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਸ਼ਮੂਲੀਅਤ ਕਰਦਿਆਂ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਇੰਟਰਵਿਊ ਲਈ ਆਪਣਾ ਬਾਇਓ-ਡਾਟਾ (3 ਫੋਟੋ ਕਾਪੀਆਂ) ਲਾਜ਼ਮੀ ਤੌਰ ੋਤੇ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 77400-01682 ੋਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।